28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਦੇਹੜਕੇ ’ਚ ਬਾਬਾ ਮੱਘਰ ਸਿੰਘ ਦੀ 102ਵੀਂ ਬਰਸੀ ਦੇ 7 ਰੋਜ਼ਾ ਧਾਰਮਿਕ ਸਮਾਗਮ ਆਰੰਭ

ਹਠੂਰ, 28 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਜੀ ਦੀ 102ਵੀਂ ਬਰਸੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅੱਜ ਗੁਰਦੁਆਰਾ ਬਾਬਾ ਮੱਘਰ ਸਿੰਘ 7 ਰੋਜ਼ਾ ਵਿਸ਼ਾਲ ਧਾਰਮਿਕ ਇਕੋਤਰੀ ਸਮਾਗਮ ਅਰੰਭ ਹੋ ਗਏ। ਜਿਸ ਵਿਚ ਇਕੋਤਰੀ ਦੀ ਪਹਿਲੀ ਲੜੀ ਦੇ 50 ਸ੍ਰੀ ਅਖੰਡ ਪਾਠ ਅਤੇ ਇਕ ਸੰਪਟ ਸ੍ਰੀ ਅਖੰਡ ਪਾਠ ਅਰੰਭ ਹੋਏ।

ਅਜੀਤ ਡੈਸਕ 29-11-2026
ਹਠੂਰ, 28 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਜੀ ਦੀ 102ਵੀਂ ਬਰਸੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅੱਜ ਗੁਰਦੁਆਰਾ ਬਾਬਾ ਮੱਘਰ ਸਿੰਘ 7 ਰੋਜ਼ਾ ਵਿਸ਼ਾਲ ਧਾਰਮਿਕ ਇਕੋਤਰੀ ਸਮਾਗਮ ਅਰੰਭ ਹੋ ਗਏ। ਜਿਸ ਵਿਚ ਇਕੋਤਰੀ ਦੀ ਪਹਿਲੀ ਲੜੀ ਦੇ 50 ਸ੍ਰੀ ਅਖੰਡ ਪਾਠ ਅਤੇ ਇਕ ਸੰਪਟ ਸ੍ਰੀ ਅਖੰਡ ਪਾਠ ਅਰੰਭ ਹੋਏ। ਅਰੰਭਤਾ ਦੀ ਅਰਦਾਸ ਭਾਈ ਕਰਮਜੀਤ ਸਿੰਘ ਦੇਹੜਕਾ ਨੇ ਕੀਤੀ। ਇਸ ਮੌਕੇ ਮੁੱਖ ਸੇਵਾਦਾਰ ਜਗਜੀਤ ਸਿੰਘ ਦਿੱਲੀ ਤੇ ਪ੍ਰਧਾਨ ਜੱਥੇਦਾਰ ਚੰਦ ਸਿੰਘ ਸਿੱਧੂ, ਮੀਤ ਪ੍ਰਧਾਨ ਪ੍ਰੀਤਮ ਸਿੰਘ ਖਹਿਰਾ, ਅਜੀਤ ਸਿੰਘ ਕੈਨੇਡਾ, ਨੰਬਰਦਾਰ ਜਸਵੀਰ ਸਿੰਘ ਸਿੱਧੂ, ਸਮੁੰਦਾ ਸਿੰਘ ਸਿੱਧੂ, ਗੁਰਮੀਤ ਸਿੰਘ ਪੱਪੂ, ਉਰਮਲ ਸਿੰਘ, ਮਾ. ਬਹਾਦਰ ਸਿੰਘ ਕੈਨੇਡਾ, ਰਾਜਵੀਰ ਸਿੰਘ ਰਾਜਾ ਧਾਲੀਵਾਲ, ਮਨਮੋਹਨ ਸਿੰਘ ਧਾਲੀਵਾਲ, ਬਲਜੀਤ ਸਿੰਘ ਸਿੱਧੂ, ਦਲਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਧੂ, ਅਮਰਜੀਤ ਸਿੰਘ ਸੋਨੀ , ਹਰਭਜਨ ਸਿੰਘ, ਜੱਥੇਦਾਰ ਅਜਮੇਰ ਸਿੰਘ ਸਿੱਧੂ, ਭੁਪਿੰਦਰ ਸਿੰਘ ਖਹਿਰਾ, ਕੁਲਵੰਤ ਸਿੰਘ ਬਿੱਲੂ ਖਹਿਰਾ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਬਲਦੇਵ ਸਿੰਘ ਧਾਲੀਵਾਲ, ਰਵਿੰਦਰ ਕੁਮਾਰ ਰਾਜੂ, ਬਲਦੇਵ ਸਿੰਘ ਧਾਲੀਵਾਲ, ਫੌਜੀ ਪ੍ਰੀਤਮ ਸਿੰਘ, ਜਗਰੂਪ ਸਿੰਘ, ਗ੍ਰੰਥੀ ਜਸਵੀਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਰਾਏਕੋਟ ਵਲੋਂ ਮੈਡੀਸੇਫ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਅੱਜ ਅਗਲੀ ਖ਼ਬਰ 75 ਸਾਲ ਤੋਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਲਟਕਾਏ ਪ੍ਰੋਜੈਕਟਾਂ ਨੂੰ ਆਪ ਸਰਕਾਰ ਨੇ ਪੂਰਾ ਕੀਤਾ- ਵਿਧਾਇਕ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।