ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਕਲਿਆਣ ਵਿਖੇ ਗੁਰਮਤਿ ਸਮਾਗਮ ਅੱਜ * ਬਾਬਾ ਸਰਬਜੋਤ ਸਿੰਘ ਡਾਂਗੋਂ ਸਮੇਤ ਪੁੱਜਣਗੇ ਹੋਰ ਸੰਤ- ਮਹਾਂਪੁਰਸ਼
ਲੋਹਟਬੱਦੀ, 28 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਲੋਹਟਬੱਦੀ ਨਜ਼ਦੀਕੀ ਪਿੰਡ ਕਲਿਆਣ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਸਬੰਧੀ ਅੱਜ ਮਿਤੀ 29 ਨਵੰਬਰ, ਦਿਨ ਐਤਵਾਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਇਹ ਸਮਾਗਮ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਦੇ ਚੇਅਰਮੈਨ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਦੀ ਸਰਪ੍ਰਸਤੀ ਹੇਠ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਣਗੇ।
ਅਜੀਤ ਡੈਸਕ
29-11-2026