29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਵਰੂਪ ਕੌਰ ਨੇ ਲੋਕ ਗੀਤ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ ਸਕੂਲ ਪਹੁੰਚਣ ’ਤੇ ਅਧਿਆਪਕਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਕੀਤਾ ਨਿੱਘਾ ਸਵਾਗਤ

ਭੂੰਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)- ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਬਲਾਕ ਸਿੱਧਵਾਂ ਬੇਟ-2 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਵੱਦੀ ਕਲਾਂ ਦੀ ਹੋਣਹਾਰ ਵਿਦਿਆਰਥਣ ਨਵਰੂਪ ਕੌਰ ਨੇ ਲੋਕ ਗੀਤ ਗਾਇਨ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਚੌਥੀ ਜਮਾਤ ਦੀ ਵਿਦਿਆਰਥਣ ਨਵਰੂਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਸਮੂਹ ਸਟਾਫ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 29-11-2026
ਭੂੰਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)- ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਬਲਾਕ ਸਿੱਧਵਾਂ ਬੇਟ-2 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਵੱਦੀ ਕਲਾਂ ਦੀ ਹੋਣਹਾਰ ਵਿਦਿਆਰਥਣ ਨਵਰੂਪ ਕੌਰ ਨੇ ਲੋਕ ਗੀਤ ਗਾਇਨ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਚੌਥੀ ਜਮਾਤ ਦੀ ਵਿਦਿਆਰਥਣ ਨਵਰੂਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਸਮੂਹ ਸਟਾਫ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਮਨਜੀਤ ਸਿੰਘ ਸੰਧੂ ਬੀ.ਡੀ.ਈ.ਓ. ਸਿੱਧਵਾਂ ਬੇਟ-2, ਬੀ.ਆਰ.ਸੀ. ਦਵਿੰਦਰ ਸਿੰਘ, ਸੀ.ਐੱਚ.ਟੀ. ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਕਾਊਂਟੈਂਟ ਹਰਪ੍ਰੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸੀ.ਐੱਚ.ਟੀ. ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਨਵਰੂਪ ਕੌਰ ਨੇ ਆਪਣੀ ਸੁਰੀਲੀ ਆਵਾਜ਼ ਅਤੇ ਸ਼ਾਨਦਾਰ ਗਾਇਕੀ ਰਾਹੀਂ ਜੱਜਾਂ ਦਾ ਮਨ ਮੋਹ ਲਿਆ ਅਤੇ ਮੁਕਾਬਲੇ ਵਿੱਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਇਸ ਮੌਕੇ ਗੁਰਦੀਪ ਸਿੰਘ ਕਲਰਕ, ਬਲਜਿੰਦਰ ਕੌਰ, ਗੁਰਸਰਨ ਸਿੰਘ, ਸੰਦੀਪ ਕੌਰ, ਸ਼੍ਰੀਮਤੀ ਕਮਲਜੀਤ ਕੌਰ, ਵਰਿੰਦਰ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਜਗਰਾਉਂ ’ਚ ਹੋਵੇਗਾ ਭਰਵਾਂ ਸਵਾਗਤ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਜਗਰਾਉਂ ’ਚ ਹੋਵੇਗਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।