ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਜਸਕਰਨ ਸਿੰਘ ਦਿਓਲ
ਹੰਬੜਾਂ, 28 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨਾਲ ਜਿੱਥੇ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਹੋਰ ਮਜ਼ਬੂਤ ਹੋਵੇਗਾ, ਉੱਥੇ ਹੀ ਵਿਧਾਨ ਸਭਾ ਹਲਕਾ ਦਾਖਾ ਵਿਚ ਵੀ ਇਹ ਗੱਠਜੋੜ ਸ਼ਾਨਦਾਰ ਜਿੱਤ ਦਰਜ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ(ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਵਧਾਈ ਦਿੰਦਿਆਂ ਕੀਤਾ।
ਸ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ
29-11-2026
ਹੰਬੜਾਂ, 28 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨਾਲ ਜਿੱਥੇ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਹੋਰ ਮਜ਼ਬੂਤ ਹੋਵੇਗਾ, ਉੱਥੇ ਹੀ ਵਿਧਾਨ ਸਭਾ ਹਲਕਾ ਦਾਖਾ ਵਿਚ ਵੀ ਇਹ ਗੱਠਜੋੜ ਸ਼ਾਨਦਾਰ ਜਿੱਤ ਦਰਜ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ(ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਵਧਾਈ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨਾਲ ਧ੍ਰੋਹ ਕਮਾਉਣ ਵਾਲੀ ਅਤੇ ਝੂਠੇ ਲਾਰਿਆਂ ਰਾਹੀਂਂ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸੱਤ੍ਹਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਵਿਚੋਂ ਚੱਲਦਾ ਕੀਤਾ ਜਾਵੇ। ਸ. ਦਿਓਲ ਨੇ ਹੋਰ ਕਿਹਾ ਕਿ ਜਦੋਂ ਵੀ ਸੂਬੇ ਦਾ ਵਕਾਸ ਹੋਇਆਂ ਹੈ ਉਹ ਸ਼੍ਰੋਮਣੀ ਅਕਾਲੀ ਦਲ ਸਰਕਾਰਾਂ ਸਮੇਂ ਹੀ ਹੋਇਆਂ ਹੈ ਜਦੋਂ ਕਿ ਅੱਜ ਆਪ ਸਰਕਾਰ ਨੇ ਸੂਬੇ ਨੂੰ ਵਿਕਾਸ ਕਾਰਜਾਂ ਪੱਖੋਂ ਪਿੱਛੇ ਵੱਲ ਧੱਕਿਆਂ ਹੈ ਤੇ ਪਿੰਡਾਂ ਅਤੇ ਸ਼ਹਿਰਾਂ ’ ਚ ਵਿਕਾਸ ਕਾਰਜ ਪੂਰੀ ਤਰ੍ਹਾਂ ਨਾਲ ਠੱਪ ਪਏ ਹਨ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿੱਤੀ ਸਰਕਾਰ ਦੇ ਹੱਥੋਂ ’ਚੋਂ ਨਿੱਲਕ ਚੁੱਕੀ ਹੈ ਤੇ ਸੂਬੇ ਦੇ ਲੋਕ ਆਪਣੇ ਆਪ ਨੂੰ ਅਸਰੁੱਖਿਅਤ ਮਹਿਸੂਸ ਕਰ ਰਹੇ ਹਨ, ਜਿਸ ਨੂੰ ਦੇਖਦਿਆਂ ਲੋਕ ਹੁਣ ਆਪ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ।