30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਾਰਨ ਪ੍ਰੀਖਿਆ ਤੋਂ ਵਾਂਝਾ ਰੱਖਣਾ ਬੇਹੱਦ ਨਿੰਦਣਯੋਗ- ਜਥੇਦਾਰ ਤਲਵੰਡੀ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਪ੍ਰੀਖਿਆ ਕੇਂਦਰ ’ਚ ਪਟਵਾਰੀ ਦੀ ਪ੍ਰੀਖਿਆ ਦੇਣ ਗਏ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਦੇ ਕਕਾਰਾਂ (ਧਾਰਮਿਕ ਚਿੰਨ੍ਹ) ਪਹਿਨੇ ਹੋਣ ਕਾਰਨ ਉਕਤ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਵਾਂਝੇ ਰੱਖੇ ਜਾਣ ਦੀ ਘਟਨਾ ’ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਜਥੇਦਾਰ ਤਲਵੰਡੀ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ’ਤੇ ਚੈਕਿੰਗ ਦੇ ਨਾ ਹੇਠ ਸਿੱਖ ਬੱਚਿਆਂ ਦੇ ਕਕਾਰ ਉਤਰਵਾਉਣਾ ਜਾਂ ਕਕਾਰ ਪਹਿਨੇ ਹੋਣ ਕਾਰਨ ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਤੋਂ ਬਾਹਰ ਰੱਖਣਾ ਬੇਹੱਦ ਮੰਦਭਾਗਾ ਤੇ ਨਾ-ਬਰਦਾਸ਼ਤਯੋਗ ਵਰਤਾਰਾ ਹੈ।

ਜਥੇਦਾਰ ਜਗਜੀਤ ਸਿੰਘ ਤਲਵੰਡੀ 30-11-2026
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਪ੍ਰੀਖਿਆ ਕੇਂਦਰ ’ਚ ਪਟਵਾਰੀ ਦੀ ਪ੍ਰੀਖਿਆ ਦੇਣ ਗਏ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਦੇ ਕਕਾਰਾਂ (ਧਾਰਮਿਕ ਚਿੰਨ੍ਹ) ਪਹਿਨੇ ਹੋਣ ਕਾਰਨ ਉਕਤ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਵਾਂਝੇ ਰੱਖੇ ਜਾਣ ਦੀ ਘਟਨਾ ’ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਜਥੇਦਾਰ ਤਲਵੰਡੀ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ’ਤੇ ਚੈਕਿੰਗ ਦੇ ਨਾ ਹੇਠ ਸਿੱਖ ਬੱਚਿਆਂ ਦੇ ਕਕਾਰ ਉਤਰਵਾਉਣਾ ਜਾਂ ਕਕਾਰ ਪਹਿਨੇ ਹੋਣ ਕਾਰਨ ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਤੋਂ ਬਾਹਰ ਰੱਖਣਾ ਬੇਹੱਦ ਮੰਦਭਾਗਾ ਤੇ ਨਾ-ਬਰਦਾਸ਼ਤਯੋਗ ਵਰਤਾਰਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਸੰਵੇਦਨਸ਼ੀਲ ਵਤੀਰੇ ਨਾਲ ਨਾ ਸਿਰਫ਼ ਦੇਸ਼-ਵਿਦੇਸ਼ ਵਿਚ ਵਸਦੀ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ, ਸਗੋਂ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਨੂੰ ਵੀ ਭਾਰੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਤੇ ਸਬੰਧਿਤ ਪ੍ਰੀਖਿਆ ਬੋਰਡ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਅਧਿਕਾਰੀਆਂ ਜਾਂ ਮੁਲਾਜ਼ਮਾਂ ਨੇ ਇਹ ਨਿੰਦਣਯੋਗ ਹਰਕਤ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਕਤ ਸਿੱਖ ਵਿਦਿਆਰਥੀ ਨੂੰ ਮੁੜ ਦੁਬਾਰਾ ਪਟਵਾਰੀ ਦੀ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਦੀ ਲਪੇਟ ’ਚ ਆਉਣਾ ਸਮਾਜ ਲਈ ਚਿੰਤਾ ਦਾ ਵਿਸ਼ਾ- ਮਹੇਰਨਾਂ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।