30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗਠਜੋੜ ਦੇ ਉਮੀਦਵਾਰ ਕਲੇਰ ਦੀ ਚੋਣ ਮੁਹਿੰਮ ਨੂੰ ਸਿਖ਼ਰ ’ਤੇ ਲਿਜਾਵਾਂਗੇ- ਰਸੂਲਪੁਰ

ਹਠੂਰ, 29 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਉਪਰੰਤ ਹੁਣ 2027 ਦੀ ਚੋਣਾਂ ਸਮੇਂ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ ਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਉਵੇਂ ਖ਼ਤਮ ਕਰਕੇ ਭਜਾਉਣਗੇ ਜਿਵੇਂ ਦਿੱਲੀ ਵਿਖੇ ਹੋਇਆ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਸਿਮਰਨ ਸਿੰਘ ਰਸੂਲਪੁਰ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 30-11-2026
ਹਠੂਰ, 29 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਉਪਰੰਤ ਹੁਣ 2027 ਦੀ ਚੋਣਾਂ ਸਮੇਂ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ ਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਉਵੇਂ ਖ਼ਤਮ ਕਰਕੇ ਭਜਾਉਣਗੇ ਜਿਵੇਂ ਦਿੱਲੀ ਵਿਖੇ ਹੋਇਆ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਸਿਮਰਨ ਸਿੰਘ ਰਸੂਲਪੁਰ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ ਕਿ ਜਗਰਾਉਂ ਤੋਂ ਪਹਿਲਾਂ ਹੀ ਲੋਕਾਂ ਦਾ ਪਰਖਿਆ ਵਿਕਾਸ ਦਾ ਮਸੀਹਾ ਅਤੇ ਹਰ ਇਕ ਦੇ ਦੁੱਖ ਸੁੱਖ ਦਾ ਸਾਂਝੀ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੂੰ ਜਗਰਾਉਂ ਸ਼ਹਿਰ ਤੇ ਸਮੂਹ ਪਿੰਡਾਂ ਦੇ ਲੋਕ ਭਾਰੀ ਬਹੁਮਤ ਨਾਲ ਜਿਤਾ ਕੇ ਉਨ੍ਹਾਂ ਦੀ ਨੇਕਨੀਤੀ ਤੇ ਜਗਰਾਉਂ ਦੇ ਸਰਬਪੱਖੀ ਵਿਕਾਸ ’ਤੇ ਮੋਹਰ ਲਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪੂਰੀ ਤਨਦੇਹੀ ਨਾਲ ਗਠਜੋੜ ਦੇ ਉਮੀਦਵਾਰ ਐੱਸ.ਆਰ. ਕਲੇਰ ਦੀ ਚੋਣ ਮੁਹਿੰਮ ਨੂੰ ਸਿੱਖ਼ਰ ’ਤੇ ਲੈ ਕੇ ਜਾਣਗੇ ਅਤੇ ਇਕ ਇਕ ਵੋਟ ਉਨ੍ਹਾਂ ਦੇ ਹੱਕ ਵਿਚ ਭੁਗਤਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ। ਉਨ੍ਹਾਂ ਨੇ ਐੱਸ.ਆਰ. ਕਲੇਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਬੀ.ਸੀ. ਵਿੰਗ ਹਲਕਾ ਜਗਰਾਉਂ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਹਠੂਰ, ਯੂਥ ਆਗੂ ਹਰਦੀਪ ਸਿੰਘ ਸੰਧੂ ਮਾਣੂੰਕੇ, ਸਰਪੰਚ ਸ਼ਿਵਰਾਜ ਸਿੰਘ ਕਲੇਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਖਦੇਵ ਸਿੰਘ ਜੱਸੀਆਂ ਵਾਲੇ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।