ਰਾਹੁਲ ਗਾਂਧੀ ਖ਼ਿਲਾਫ਼ ਐਫ. ਆਈ. ਆਰ. ਦੇ ਵਿਰੋਧ ਵਿਚ ਕਾਂਗਰਸ ਵਲੋਂ ਧਰਨਾ ਪ੍ਰਦਰਸ਼ਨ
ਬਲਾਚੌਰ, 1 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ. ਆਈ.
ਬਲਾਚੌਰ, 1 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ. ਆਈ. ਆਰ. ਦੇ ਵਿਰੋਧ ਵਿਚ ਬਲਾਚੌਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਜ਼ੋਰਦਾਰ ਰੋਸ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਈ ਵੀ ਕੋਸ਼ਿਸ਼ ਕਬੂਲ ਨਹੀਂ ਕੀਤੀ ਜਾ ਸਕਦੀ। ਅਜੇ ਮੰਗੂਪੁਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਆਵਾਜ਼ ਨੂੰ ਐਫ. ਆਈ. ਆਰ ਤੇ ਸਰਕਾਰੀ ਦਬਾਅ ਨਾਲ ਦਬਾਇਆ ਨਹੀਂ ਜਾ ਸਕਦਾ। ਕਾਂਗਰਸ ਪਾਰਟੀ ਸੰਵਿਧਾਨ ਤੇ ਲੋਕਤੰਤਰ ਦੀ ਰੱਖਿਆ ਲਈ ਹਰ ਸੰਘਰਸ਼ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਮਜ਼ਬੂਤੀ ਲਈ ਸੰਵਿਧਾਨਕ ਸੰਸਥਾਵਾਂ ਦਾ ਸਨਮਾਨ ਅਤੇ ਵਿਰੋਧੀ ਧਿਰ ਦੀ ਆਜ਼ਾਦ ਆਵਾਜ਼ ਬੇਹੱਦ ਜ਼ਰੂਰੀ ਹੈ। ਕਾਂਗਰਸ ਪਾਰਟੀ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਝੁਕਣ ਵਾਲੀ ਨਹੀਂ ਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਅਹੁਦੇਦਾਰ, ਯੂਥ ਕਾਂਗਰਸੀ ਅਤੇ ਪਾਰਟੀ ਵਰਕਰ ਸ਼ਾਮਿਲ ਹੋਏ। ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ. ਆਈ. ਆਰ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਧਰਮ ਪਾਲ ਚੇਅਰਮੈਨ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸਕੱਤਰ, ਜਿੰਦਰ ਕੁਮਾਰ ਪ੍ਰਧਾਨ ਐਸ. ਸੀ. ਸੈੱਲ, ਹਰਪ੍ਰੀਤ ਹੈਰੀ ਯੂਥ ਪ੍ਰਧਾਨ, ਸੁਰਿੰਦਰ ਸ਼ਿੰਦਾ ਬੁਲਾਰਾ, ਕੁਲਦੀਪ ਕੁਮਾਰ ਦੀਪਾ ਬਲਾਕ ਪ੍ਰਧਾਨ ਕਿਸਾਨ ਸੈੱਲ, ਸੋਮ ਨਾਥ ਤੱਕਲਾ ਸੀਨੀਅਰ ਮੀਤ ਪ੍ਰਧਾਨ, ਪਾਨੀ ਕੁਮਾਰ ਕੌਂਸਲਰ, ਨਰੇਸ਼ ਚੇਚੀ ਕੌਂਸਲਰ, ਪਰਮਿੰਦਰ ਮੇਨਕਾ, ਸ਼ੰਕਰ ਕੁਮਾਰ ਸਰਪੰਚ ਮੱਕੋਵਾਲ, ਆਤਮਾ ਰਾਮ ਸੀਨੀਅਰ ਆਗੂ, ਮੋਹਿੰਦਰ ਪਾਲ ਮੀਤ ਪ੍ਰਧਾਨ, ਪਰਮਜੀਤ ਕੌਰ ਮਹਿਲਾ ਪ੍ਰਧਾਨ, ਮਨਦੀਪ ਮੀਨਾ, ਵਿਜੇ ਕੁਮਾਰ ਮੀਤ ਪ੍ਰਧਾਨ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।