ਸਾਰਾਗੜ੍ਹੀ ਦਿਵਸ ਸਮਾਗਮ 12 ਨੂੰ
ਗੜ੍ਹਸ਼ੰਕਰ, 3 ਸਤੰਬਰ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਨੂੰ ਸਮਰਪਿਤ 14ਵਾਂ ਸਾਰਾਗੜ੍ਹੀ ਦਿਵਸ ਸਮਾਗਮ 12 ਸਤੰਬਰ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੀ ਕਮੇਟੀ ਅਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਹੋਵੇਗਾ।
ਅਜੀਤ ਡੈਸਕ
04-09-2026