04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੀ.ਐਮ. ਸ੍ਰੀ ਸਰਕਾਰੀ ਸਕੂਲ ਮੁਕੰਦਪੁਰ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ

ਮੁਕੰਦਪੁਰ, 3 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

ਅਜੀਤ ਡੈਸਕ 04-09-2026
ਮੁਕੰਦਪੁਰ, 3 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਭਾਈ ਜੈਤਾ ਜੀ ਦਾ ਜਨਮ ਦਿਵਸ ਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਭਗਤੀ ਭਾਵਨਾ ਨੂੰ ਦਰਸਾਉਂਦੇ ਹੋਏ ਭਜਨ, ਕਵਿਤਾਵਾਂ, ਗੀਤ, ਨਾਚ ਅਤੇ ਮਨਮੋਹਕ ਝਾਕੀਆਂ ਪੇਸ਼ ਕੀਤੀਆਂ। ਬੱਚਿਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀ ਵੇਸ਼ਭੂਸ਼ਾ ਵਿਚ ਸਜ ਕੇ ਸਭ ਦਾ ਮਨ ਮੋਹ ਲਿਆ। ਸਮੂਹ ਪ੍ਰੋਗਰਾਮ ਦੌਰਾਨ ਸਕੂਲ ਦਾ ਮਾਹੌਲ ਭਗਤੀਮਈ ਤੇ ਖੁਸ਼ੀ ਭਰਿਆ ਰਿਹਾ। ਇਸ ਮੌਕੇ ਡਾ. ਇੰਦਰਜੀਤ ਪਾਲ ਅਤੇ ਮੈਡਮ ਜਸਵਿੰਦਰ ਵਲੋਂ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਮਹੱਤਤਾ ਅਤੇ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚਾਈ, ਨੇਕੀ, ਮਿਹਨਤ ਤੇ ਆਪਸੀ ਪਿਆਰ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕੀਤੀ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸੰਧਵਾਂ ਤੇ ਆਸ-ਪਾਸ ਦੇ ਪਿੰਡਾਂ ’ਚ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।