05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪਹਿਲਵਾਨ ਸਾਹਿਬ ਸਿੰਘ ਦਾ ਸਨਮਾਨ ਕਰਦੇ ਹੋਏ ਟਰੱਸਟ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਹੋਰ ਪ੍ਰਬੰਧਕ। ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਸਾਹਿਬ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਬੰਗਾ, 4 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪਹਿਲਵਾਨ ਸਾਹਿਬ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਪਿੰਡ ਬਾਹੜੋਵਾਲ ਦੇ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਦੇ ਅਖਾੜੇ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਟੂਰਨਾਮੈਂਟ ਵਿਚ ਸਾਹਿਬ ਸਿੰਘ ਨੇ ਅੰਡਰ-17 ਸਾਲ, 110 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਗ੍ਰੀਕੋ ਰੋਮਨ ਤੇ ਫ੍ਰੀ ਸਟਾਈਲ ਕੁਸ਼ਤੀ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ।

ਅਜੀਤ ਡੈਸਕ 05-09-2026
ਬੰਗਾ, 4 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪਹਿਲਵਾਨ ਸਾਹਿਬ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਪਿੰਡ ਬਾਹੜੋਵਾਲ ਦੇ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਦੇ ਅਖਾੜੇ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਟੂਰਨਾਮੈਂਟ ਵਿਚ ਸਾਹਿਬ ਸਿੰਘ ਨੇ ਅੰਡਰ-17 ਸਾਲ, 110 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਗ੍ਰੀਕੋ ਰੋਮਨ ਤੇ ਫ੍ਰੀ ਸਟਾਈਲ ਕੁਸ਼ਤੀ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਜੇਤੂ ਪਹਿਲਵਾਨ ਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ-ਸੁਖਵੀਰ ਕੌਰ ਪਿੰਡ ਝੰਡੇਰ ਕਲਾਂ ਦਾ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਸਾਹਿਬ ਸਿੰਘ ਨੂੰ ਮੁਬਾਰਕਬਾਦ ਦਿੱਤੀ। ਸਨਮਾਨ ਸਮਾਗਮ ਦੌਰਾਨ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਸੁਖਵਿੰਦਰ ਸਿੰਘ ਮੱਲੂਪੋਤਾ ਅਤੇ ਖੇਡ ਅਧਿਆਪਕ ਜਸਵੀਰ ਕੌਰ, ਕੋਮਲ ਤੇ ਕੁਲਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਅਗਲੀ ਖ਼ਬਰ ਟਰੱਕ ਦਾ ਅਗਲਾ ਟਾਇਰ ਫੱਟਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।