05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਲੈਕਚਰਾਰ ਅੰਮ੍ਰਿਤਪਾਲ ਸਿੰਘ ਸੈਣੀ ਨੂੰ ਰਾਜ ਪੱਧਰੀ ਪੁਰਸਕਾਰ

ਨਵਾਂਸ਼ਹਿਰ/ਬੰਗਾ, 4 ਸਤੰਬਰ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)-ਲੈਕਚਰਾਰ ਅੰਮ੍ਰਿਤਪਾਲ ਸਿੰਘ ਸੈਣੀ ਜੋ ਸਕੂਲ ਆਫ ਐਮੀਨੈਂਸ ਬੰਗਾ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ। ਉਨ੍ਹਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਪੁਰਸਕਾਰ ਲਈ ਚੁਣਿਆ ਗਿਆ ਹੈ।

ਲੈਕਚਰਾਰ ਅੰਮ੍ਰਿਤਪਾਲ ਸਿੰਘ ਸੈਣੀ 05-09-2026
ਨਵਾਂਸ਼ਹਿਰ/ਬੰਗਾ, 4 ਸਤੰਬਰ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)-ਲੈਕਚਰਾਰ ਅੰਮ੍ਰਿਤਪਾਲ ਸਿੰਘ ਸੈਣੀ ਜੋ ਸਕੂਲ ਆਫ ਐਮੀਨੈਂਸ ਬੰਗਾ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ। ਉਨ੍ਹਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸ ਲਈ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਰਿਣੀ ਹਨ। ਵਰਨਣਯੋਗ ਹੈ ਕਿ ਲੈਕਚਰਾਰ ਅੰਮ੍ਰਿਤਪਾਲ ਸਿੰਘ ਨੂੰ ਇਸ ਤੋਂ ਪਹਿਲਾਂ ਵੀ ਸਾਬਕਾ ਗਵਰਨਰ ਪੰਜਾਬ ਲੈਫ਼ਟੀਨੈਂਟ ਜਨਰਲ ਐਸ. ਐਫ. ਰੋਡਰਿਗਜ ਵਲੋਂ ਰਾਸ਼ਟਰਪਤੀ ਸਿਲਵਰ ਮੈਡਲ, ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸਰਦਾਰ ਗੁਲਪ੍ਰੀਤ ਸਿੰਘ ਔਲਖ ਅਤੇ ਐਸ . ਡੀ. ਐਮ. ਬੰਗਾ ਵਿਪਨ ਭੰਡਾਰੀ ਵਲੋਂ ਵੀ ਸਿੱਖਿਆ ਵਿਭਾਗ ਦੇ ਖੇਤਰ ਵਿਚ ਨਿਭਾਈਆਂ ਗਈਆਂ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ ਜਾ ਚੁੱਕਾ। ਲੈਕਚਰਾਰ ਅੰਮ੍ਰਿਤਪਾਲ ਸਿੰਘ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਨਮਾਨ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਜੈਨ ਸਥਾਨਕ ਨਵਾਂਸ਼ਹਿਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਲਾਹੌਰ ’ਚ ਭਗਤ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਦੇ ਚੇਅਰਮੈਨ ਕੁਰੈਸ਼ੀ ਨੂੰ ਅਗਵਾ ਕਰਕੇ ਤਸ਼ੱਦਦ ਕਰਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।