05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਬਲਾਚੌਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਬਲਾਚੌਰ, 4 ਸਤੰਬਰ (ਨਰੇਸ਼ ਧੌਲ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਬਲਾਚੌਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ। ਪ੍ਰਿੰਸੀਪਲ ਡਾ.

ਅਜੀਤ ਡੈਸਕ 05-09-2026
ਬਲਾਚੌਰ, 4 ਸਤੰਬਰ (ਨਰੇਸ਼ ਧੌਲ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਬਲਾਚੌਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਸਤੀਸ਼ ਕੁਮਾਰ ਧੀਮਾਨ ਦੀ ਯੋਗ ਅਗਵਾਈ ਹੇਠ, ਸਰੀਰਕ ਸਿੱਖਿਆ ਵਿਭਾਗ ਵਲੋਂ ਹਾਫ ਮੈਰਾਥਨ ਦੌੜ ਕਰਵਾਈ ਗਈ, ਜਿਸ ਵਿਚ 65 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੁਕਾਬਲੇ ਦਾ ਉਦਘਾਟਨ ਸਰੀਰਕ ਸਿੱਖਿਆ ਦੇ ਪ੍ਰੋਫੈਸਰ ਡਾ. ਹਰਨਾਮ ਸਿੰਘ ਨੇ ਹਰੀ ਝੰਡੀ ਲਹਿਰਾ ਕੇ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਹਰਨਾਮ ਸਿੰਘ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਖੇਡਾਂ ਨਾ ਸਿਰਫ਼ ਸਰੀਰਕ ਸਿਹਤ ਨੂੰ ਮਜ਼ਬੂਤ ਕਰਦੀਆਂ ਹਨ ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਇਕਾਗਰਤਾ ਤੇ ਆਪਸੀ ਸਹਿਯੋਗ ਵੀ ਪੈਦਾ ਕਰਦੀਆਂ ਹਨ। ਮੁਕਾਬਲਿਆਂ ਦੌਰਾਨ ਲੜਕਿਆਂ ਵਿਚੋਂ ਪਹਿਲਾ ਸਥਾਨ ਬਰਮਨ ਚੌਧਰੀ (ਬੀ. ਏ. ਪਹਿਲਾ ਸਾਲ), ਦੂਜਾ ਸਥਾਨ ਅਨਿਕੇਤ ਕੁਮਾਰ, ਤੀਜਾ ਸਥਾਨ ਪ੍ਰਸ਼ਾਂਤ ਮਿੱਤਲ ਨੇ ਪ੍ਰਾਪਤ ਕੀਤਾ । ਇਸੇ ਤਰ੍ਹਾਂ ਲੜਕੀਆਂ ਵਿਚੋਂ ਪਹਿਲਾ ਸਥਾਨ ਕਮਲਪ੍ਰੀਤ ਕੌਰ, ਦੂਜਾ ਸਥਾਨ ਮੋਨਿਕਾ ਤੇ ਤੀਜਾ ਸਥਾਨ ਜੈਸਿਕਾ ਵਲੋਂ ਪ੍ਰਾਪਤ ਕੀਤਾ ਗਿਆ। ਪ੍ਰਿੰਸੀਪਲ ਡਾ. ਸਤੀਸ਼ ਕੁਮਾਰ ਧੀਮਾਨ ਨੇ ਜੇਤੂ ਭਾਗੀਦਾਰਾਂ ਨੂੰ ਤਗਮਿਆਂ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ, ਜੇਤੂਆਂ ਤੇ ਸਾਰੇ ਭਾਗੀਦਾਰਾਂ ਦੀ ਪ੍ਰਸੰਸਾ ਕੀਤੀ ਗਈ ਅਤੇ ਭਵਿੱਖ ਵਿਚ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਰਹਿਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੇ ਸਹਿ-ਇੰਚਾਰਜ ਡਾ. ਹਰੀ ਨਾਥ ਸ਼ਰਮਾ ਨੇ ਸਫਲ ਸੰਗਠਨ ਲਈ ਪ੍ਰਿੰਸੀਪਲ, ਸਾਰੇ ਫੈਕਲਟੀ ਮੈਂਬਰਾਂ, ਗੈਰ-ਅਧਿਆਪਨ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੂਰਾ ਕਾਲਜ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਠਗੜ੍ਹ ਦੀ ਧੀ ਵਨਿਕਾ ਚੌਧਰੀ ਨੇ ਚੰਡੀਗੜ੍ਹ ’ਚ ਗੱਡੇ ਕਾਮਯਾਬੀ ਦੇ ਝੰਡੇ ਪੀ. ਜੀ. ਸਰਕਾਰੀ ਗਰਲਜ਼ ਕਾਲਜ ਸੈਕਟਰ-42 ਦੀ... ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ’ਚ ਮਨਾਈ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।