07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚੇ ਦੇ ਚੱਲ ਰਹੇ ਸੰਘਰਸ਼ ਦੀ ਏ. ਕੇ. ਐਮ. ਪੰਜਾਬ ਫੋਰਮ ਵਲੋਂ ਹਮਾਇਤ

ਸਮੁੰਦੜਾ, 6 ਸਤੰਬਰ (ਤੀਰਥ ਸਿੰਘ ਰੱਕੜ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਪੰਜਾਬ ਦੇ ਕਿਸਾਨਾਂ ਦੀਆਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲਗਾਏ ਗਏ ਪੱਕੇ ਮੋਰਚੇ ਦੀ ਏ. ਕੇ.

ਅਜੀਤ ਡੈਸਕ 07-09-2026
ਸਮੁੰਦੜਾ, 6 ਸਤੰਬਰ (ਤੀਰਥ ਸਿੰਘ ਰੱਕੜ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਪੰਜਾਬ ਦੇ ਕਿਸਾਨਾਂ ਦੀਆਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲਗਾਏ ਗਏ ਪੱਕੇ ਮੋਰਚੇ ਦੀ ਏ. ਕੇ. ਐਮ.ਪੰਜਾਬ ਫੋਰਮ ਵਲੋਂ ਪੂਰੀ ਤਰ੍ਹਾਂ ਨਾਲ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਸਵੰਤ ਸਿੰਘ ਭੱਠਲ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਤੇ ਏ. ਕੇ. ਐੱਮ. ਪੰਜਾਬ ਫੋਰਮ ਦੇ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੀ ਸਰਹੱਦ ’ਤੇ ਲਗਾਇਆ ਗਿਆ ਮੋਰਚਾ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਏ. ਕੇ. ਐਮ. ਪੰਜਾਬ ਫੋਰਮ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ ਅਤੇ ਹੱਕੀ ਜਥੇਬੰਦੀਆਂ ਨੂੰ ਆਪਸੀ ਏਕਤਾ ਨਾਲ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਏ. ਕੇ. ਐਮ. ਪੰਜਾਬ ਫੋਰਮ ਦੇ ਆਗੂਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ (ਪੰਜਾਬ) ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ, ਭਾਰਤੀ ਕਿਸਾਨ-ਮਜਦੂਰ ਯੂਨੀਅਨ ਮਝੈਲ (ਪੰਜਾਬ) ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ, ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਸ਼ੇਰੇ ਪੰਜਾਬ ਕਿਸਾਨ-ਮਜ਼ਦੂਰ ਮੋਰਚਾ (ਪੰਜਾਬ) ਸੂਬਾ ਪ੍ਰਧਾਨ ਨਛੱਤਰ ਸਿੰਘ ਕਪੂਰਥਲਾ, ਪੰਜਾਬ ਕਿਸਾਨ ਯੂਨੀਅਨ ਬਾਗੀ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ, ਆਲ ਇੰਡੀਆ ਕਿਸਾਨ ਯੂਨੀਅਨ ਫਤਿਹ, ਸੂਬਾ ਪ੍ਰਧਾਨ-ਸ਼ਰਨਜੀਤ ਸਿੰਘ ਸਰਾਂ, ਸਰਬੱਤ ਦਾ ਭਲਾ ਮੰਚ ਪੰਜਾਬ, ਸੂਬਾ ਪ੍ਰਧਾਨ ਜਗਦੀਪ ਸਿੰਘ ਖਾਲਸਾ, ਭਾਰਤੀ ਕਿਸਾਨ ਯੂਨੀਅਨ ਬੰਬ, ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਜੀਰਾ, ਭਾਰਤੀ ਕਿਸਾਨ ਮਜ਼ਦੂਰ ਦੀਪ ਸਿੱਧੂ, ਸਵਰਨ ਸਿੰਘ ਕੋਟ ਕਰੋੜ, ਇਨਸਾਫ ਟੀਮ ਖਸ-ਖਸ ਦੀ ਖੇਤੀ ਮੰਗ ਵਾਲੇ, ਸੂਬਾ ਪ੍ਰਧਾਨ ਜਗਮੀਤ ਸਿੰਘ ਜੱਗਾ ਸ੍ਰੀ ਮੁਕਤਸਰ ਸਾਹਿਬ, ਅੰਨਦਾਤਾ ਕਿਸਾਨ-ਮਜ਼ਦੂਰ ਯੂਨੀਅਨ (ਪੰਜਾਬ) ਸੂਬਾ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਸੂਬਾ ਪ੍ਰਧਾਨ- ਭੁਪਿੰਦਰ ਸਿੰਘ ਕੋਟ ਦੁੱਨਾਂ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਸੂਬਾ ਪ੍ਰਧਾਨ ਜਸਵੰਤ ਸਿੰਘ ਭੱਠਲ ਧਮਾਈ ਕਿਸਾਨ ਯੂਨੀਅਨ ਅੰਮ੍ਰਿਤਸਰ ਸੂਬਾ ਪ੍ਰਧਾਨ ਲਖਬੀਰ ਸਿੰਘ ਸੌਂਟੀ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨ ਜਥੇਬੰਦੀਆਂ ਵਲੋਂ ਹੋਰ ਵੱਡੇ ਤੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਸੇਵਾ ਮੁਕਤ ਹੋਏ ਏ. ਐਸ. ਆਈ. ਸੰਜੀਵ ਸ਼ਰਮਾ ਨੂੰ ਪੁਲਿਸ ਵਿਭਾਗ ਵਲੋਂ ਵਿਦਾਇਗੀ ਅਗਲੀ ਖ਼ਬਰ ਰਾਜਾ ਸਾਹਿਬ ਦੀ ਬਰਸੀ ਤੇ ਪ੍ਰਭਾਤ ਫੇਰੀਆਂ ਨੂੰ ਮੁੱਖ ਰੱਖਦਿਆਂ ਨੌਜਵਾਨਾਂ ਵਲੋਂ ਗਲੀਆਂ ਦੀ ਸਫਾਈ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।