07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਮਜ਼ਾਰਾ (ਮੌਜੋਵਾਲ) ਪਿੰਡ ਦੇ ਵਿਕਾਸ ਲਈ 4 ਲੱਖ ਰੁਪਏ ਦਾ ਚੈੱਕ ਭੇਟ

ਬਲਾਚੌਰ, 6 ਸਤੰਬਰ (ਨਰੇਸ਼ ਧੌਲ)-ਹਲਕਾ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਪਿੰਡ ਮਜਾਰਾ ਮੌਜੋਵਾਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਨ ਲਈ 4 ਲੱਖ ਰੁਪਏ ਦਾ ਚੈੱਕ ਸਰਪੰਚ ਦਿਲਵਰ ਸਿੰਘ ਖਟਕੜ ਨੂੰ ਪਿੰਡ ਵਾਸੀਆਂ ਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਭੇਟ ਕੀਤਾ। ਵਿਧਾਇਕਾ ਕਟਾਰੀਆ ਨੇ ਕਿਹਾ ਕਿ ਇਸ ਰਕਮ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਇਤਾ ਮਿਲੇਗੀ।

ਅਜੀਤ ਡੈਸਕ 07-09-2026
ਬਲਾਚੌਰ, 6 ਸਤੰਬਰ (ਨਰੇਸ਼ ਧੌਲ)-ਹਲਕਾ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਪਿੰਡ ਮਜਾਰਾ ਮੌਜੋਵਾਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਨ ਲਈ 4 ਲੱਖ ਰੁਪਏ ਦਾ ਚੈੱਕ ਸਰਪੰਚ ਦਿਲਵਰ ਸਿੰਘ ਖਟਕੜ ਨੂੰ ਪਿੰਡ ਵਾਸੀਆਂ ਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਭੇਟ ਕੀਤਾ। ਵਿਧਾਇਕਾ ਕਟਾਰੀਆ ਨੇ ਕਿਹਾ ਕਿ ਇਸ ਰਕਮ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਦੇ ਕਾਰਜ ਕਰਵਾਉਣਾ ਸਾਡੀ ਪਹਿਲੀ ਤਰਜੀਹ ਹੈ। ਸਰਪੰਚ ਦਿਲਵਰ ਸਿੰਘ ਖਟਕੜ, ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ‘ਆਪ’ ਆਗੂ ਚੌਧਰੀ ਅਸ਼ੋਕ ਕਟਾਰੀਆ, ਸਰਪੰਚ ਦਿਲਵਰ ਸਿੰਘ, ਤੇਜਵੀਰ ਸਿੰਘ ਪੰਚ, ਨਰਿੰਦਰ ਸਿੰਘ ਰਾਜਾ, ਜੋਗਿੰਦਰ ਪਾਲ ਚਾਂਦਲਾ, ਸਾਬਕਾ ਸਰਪੰਚ ਸੰਤੋਖ ਸਿੰਘ, ਬਲਵੀਰ ਸਿੰਘ ਖਟਕੜ, ਜੋਗਾ ਸਿੰਘ ਹੀਰ, ਸੀਤਲ ਸਿੰਘ ਨੰਬਰਦਾਰ, ਲਾਲ ਸਿੰਘ ਗਿੱਲ, ਮਨਜੀਤ ਸਿੰਘ ਪੌੜ, ਅਜਮੇਰ ਸਿੰਘ, ਦਿਲਾਵਰ ਸਿੰਘ, ਕਮਲਜੀਤ ਪੰਚ, ਭੁਪਿੰਦਰ ਪੰਚ ਤੇ ਹੋਰ ਬਹੁ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬੰਬੇਲੀ ਸਾਕਾ ਦੇਸ਼ ਦੀ ਆਜ਼ਾਦੀ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਮਹਾਨ ਇਤਿਹਾਸ-ਗੁਰਪ੍ਰੀਤ ਕੌਰ ਥਿਆੜਾ ਅਗਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਵਲੋਂ ਆਪਣਾ 14ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਮੌਕੇ ਰਾਸ਼ਨ ਵੰਡਦੇ ਹੋਏ ਮੁੱਖ ਮਹਿਮਾਨ ਪ੍ਰੋਫੈਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।