07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੰਬੇਲੀ ਸਾਕਾ ਦੇਸ਼ ਦੀ ਆਜ਼ਾਦੀ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਮਹਾਨ ਇਤਿਹਾਸ-ਗੁਰਪ੍ਰੀਤ ਕੌਰ ਥਿਆੜਾ

ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ, ਹਰਕੰਵਲ ਸਿੰਘ ਕੌਲਗੜ੍ਹ)-ਬੰਬੇਲੀ ਸਾਕੇ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ’ਚ ਅਹਿਮ ਰੋਲ ਨਿਭਾਇਆ ਤੇ ਅੰਗਰੇਜੀ ਸਾਮਰਾਜ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ। ਇਹ ਸਾਕਾ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਮਹਾਨ ਇਤਿਹਾਸ ਹੈ।

ਅਜੀਤ ਡੈਸਕ 07-09-2026
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ, ਹਰਕੰਵਲ ਸਿੰਘ ਕੌਲਗੜ੍ਹ)-ਬੰਬੇਲੀ ਸਾਕੇ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ’ਚ ਅਹਿਮ ਰੋਲ ਨਿਭਾਇਆ ਤੇ ਅੰਗਰੇਜੀ ਸਾਮਰਾਜ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ। ਇਹ ਸਾਕਾ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਮਹਾਨ ਇਤਿਹਾਸ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਬੀਬੀ ਗੁਰਪ੍ਰੀਤ ਕੌਰ ਥਿਆੜਾ ਨੇ ਪਿੰਡ ਦੌਲਤਪੁਰ ਵਿਖੇ ਕਰਵਾਏ ਸਮਾਗਮ ਉਪਰੰਤ ਕੀਤਾ। ਉਨ੍ਹਾਂ ਆਖਿਆ ਕਿ ਬੱਬਰ ਕਰਮ ਸਿੰਘ ਦੌਲਤਪੁਰ ਜਿਸ ਨੇ ਬੱਬਰ ਅਕਾਲੀ ਲਹਿਰ ਸ਼ੁਰੂ ਕਰਕੇ ਨੌਜਵਾਨਾਂ ’ਚ ਵੱਖਰਾ ਜੋਸ਼ ਭਰਿਆ। ਇਸ ਕੁਰਬਾਨੀ ’ਚ ਬਾਬਾ ਆਸਾ ਸਿੰਘ, ਬਾਬਾ ਬਿਸ਼ਨ ਸਿੰਘ ਮਾਂਗਟ, ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ, ਉਦੇ ਸਿੰਘ ਰਾਮਗੜ੍ਹ ਅਤੇ ਕਰਮ ਸਿੰਘ ਮਾਣਕੋ ਆਦਿ ਨੇ ਕੁਰਬਾਨੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਬੱਬਰ ਅਕਾਲੀ ਲਹਿਰ ਦਾ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਮੁੰਢ ਬੰਨਣ ’ਚ ਵੱਡਾ ਯੋਗਦਾਨ ਹੈ। ਉਨ੍ਹਾਂ ਆਖਿਆ ਕਿ ਇਸ ਸਮੇਂ ਸਾਨੂੰ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ਬੀਬੀ ਥਿਆੜਾ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ।
ਪਿਛਲੀ ਖ਼ਬਰ ਸਮਾਗਮ ਦੌਰਾਨ ਵਜੀਫ਼ੇ ਦੇ ਚੈੱਕ ਪ੍ਰਾਪਤ ਕਰ ਰਹੇ ਵਿਦਿਆਰਥੀ। ਸਰਕਾਰਾਂ ਦੇ ਕੰਮ ਸਾਡੀਆਂ ਸੰਸਥਾਵਾਂ ਨੂੰ ਕਰਨੇ ਪੈ ਰਹੇ ਹਨ... ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਮਜ਼ਾਰਾ (ਮੌਜੋਵਾਲ) ਪਿੰਡ ਦੇ ਵਿਕਾਸ ਲਈ 4 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।