08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰਸੋਖਾਨਾ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ ’ਤੇ ਛੁੱਟੀ ਸੰਬੰਧੀ ਡੀ. ਸੀ. ਨਵਾਂ ਸ਼ਹਿਰ ਨੂੰ ਵਿਧਾਇਕ ਨਛੱਤਰ ਪਾਲ ਨੇ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 7 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਨੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਇਕ ਮੰਗ-ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਕਿ ਰਸੋਖਾਨਾ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਬਰਸੀ ਸਮਾਗਮ ਤਿੰਨ ਦਿਨਾਂ 9, 10, 11 ਸਤੰਬਰ ਨੂੰ ਮਨਾਈ ਜਾ ਰਹੀ ਹੈ।

ਅਜੀਤ ਡੈਸਕ 08-09-2026
ਨਵਾਂਸ਼ਹਿਰ, 7 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਨੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਇਕ ਮੰਗ-ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਕਿ ਰਸੋਖਾਨਾ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਬਰਸੀ ਸਮਾਗਮ ਤਿੰਨ ਦਿਨਾਂ 9, 10, 11 ਸਤੰਬਰ ਨੂੰ ਮਨਾਈ ਜਾ ਰਹੀ ਹੈ। ਇਸ ਮੌਕੇ ਡਾ. ਨਛੱਤਰ ਪਾਲ ਨੇ ਕਿਹਾ ਕਿ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਪ੍ਰਤੀ ਇਲਾਕੇ ਦੀਆਂ ਸੰਗਤਾਂ ਵਿਚ ਬਹੁਤ ਸ਼ਰਧਾ ਭਾਵਨਾ ਹੈ, ਜਿਸ ਵਿਚ ਦੂਰੋਂ-ਦੂਰੋਂ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ ਅਤੇ ਦਿਨ ਰਾਤ ਲੱਖਾਂ ਦੇ ਹਿਸਾਬ ਨਾਲ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਦਰਸ਼ਨ ਕਰਦੀਆਂ ਹਨ ਤੇ ਕਈ-ਕਈ ਦਿਨ ਸੰਗਤਾਂ ਸੇਵਾ ਕਰਦੀਆਂ ਹਨ ਸੰਗਤਾਂ ਦੀ ਇਸ ਸ਼ਰਧਾ ਭਾਵਨਾ ਨੂੰ ਦੇਖਦੇ ਹੋਏ ਹੋਏ ਇਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ ਜੋ ਸੰਗਤਾਂ ਨਤਮਸਤਕ ਹੋ ਸਕਣ। ਇਸ ਮੌਕੇ ਵਿਧਾਨ ਸਭਾ ਦੇ ਪ੍ਰਧਾਨ ਰਸ਼ਪਾਲ ਮਹਾਲੋਂ, ਸੋਹਣ ਸਿੰਘ ਧੈਂਗੜਪੁਰ, ਹਰਬਿਲਾਸ ਬੱਧਣ, ਮੇਜਰ ਸਿੰਘ ਘਟਾਰੋ, ਰਾਕੇਸ਼ ਕੁਮਾਰ ਸੰਮਤੀ ਮੈਂਬਰ, ਕੇਸਰ ਸੱਲ੍ਹਣ, ਕਮਲਜੀਤ, ਦੌਲਤ ਰਾਮ ਬਰਨਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੱਕ ਕਲਾਲ ਵਿਖੇ ਯੋਗਾ ਅਧਿਆਪਕਾ ਕਿਰਨਦੀਪ ਕੌਰ ਸਨਮਾਨਿਤ ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਸਿਆਸੀ ਪਾਰਟੀਆਂ ਦਾ ਵਫਦ ਐਸ. ਐਸ. ਪੀ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।