08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐਸ. ਡੀ. ਐਮ. ਬਲਾਚੌਰ ਸੁਨੀਲ ਫੌਗਾਟ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੂਬਰੂ

ਨਵਾਂਸ਼ਹਿਰ, 7 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਪੀ. ਐਮ.

ਅਜੀਤ ਡੈਸਕ 08-09-2026
ਨਵਾਂਸ਼ਹਿਰ, 7 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਪੀ. ਐਮ. ਸ੍ਰੀ ਤੇ ਹੋਰ ਵਿੱਦਿਅਕ ਸੰਸਥਾਵਾਂ ਦੇ ਨਿਰੀਖਣ ਕਰਨ ਸੰਬੰਧੀ ਵੱਖ-ਵੱਖ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸੇ ਹੀ ਲੜੀ ਤਹਿਤ ਉਪ ਮੰਡਲ ਮੈਜਿਸਟ੍ਰੇਟ ਬਲਾਚੌਰ ਸੁਨੀਲ ਫੌਗਾਟ ਆਈ. ਏ. ਐਸ. ਨੇ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਅਚਨਚੇਤ ਨਿਰੀਖਣ ਦੌਰਾਨ ਬੱਚਿਆਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਰਾਜ ਪੁਰਸਕਾਰ ਵਿਜੇਤਾ ਪ੍ਰਿੰਸੀਪਲ ਡਾ. ਸੁਰਿੰਦਰ ਪਾਲ ਅਗਨੀਹੋਤਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਨੇ ਆਈ. ਏ. ਐਸ. ਅਧਿਕਾਰੀ ਦਾ ਫੁੱਲਾਂ ਦੇ ਗੁਲਦਸਤੇ ਨਾਲ ਸੰਸਥਾ ਵਲੋਂ ਸਵਾਗਤ ਕੀਤਾ। ਪ੍ਰਿੰਸੀਪਲ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਬਲਾਚੌਰ ਵਲੋਂ ਬੱਚਿਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀ ਪੜ੍ਹਾਈ ਅਤੇ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਸਕੂਲ ਦਾ ਸਮੁੱਚਾ ਰਿਕਾਰਡ ਵੀ ਚੈੱਕ ਕੀਤਾ। ਉਪ ਮੰਡਲ ਮੈਜਿਸਟ੍ਰੇਟ ਵਲੋਂ ਸਕੂਲ ਕੈਂਪਸ ਦੇ ਨਿਰੀਖਣ ਦੌਰਾਨ ਸੰਤੁਸ਼ਟੀ ਜ਼ਾਹਰ ਕੀਤੀ ਗਈ। ਉੱਚ ਅਧਿਕਾਰੀ ਵਲੋਂ ਬੱਚਿਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਮਾਪਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਬੱਚਿਆਂ ਨੂੰ ਉਨ੍ਹਾਂ ਵੱਧ ਤੋਂ ਵੱਧ ਮਿਹਨਤ ਕਰਕੇ ਚੰਗੇ ਮੁਕਾਮ ’ਤੇ ਪਹੁੰਚਣ ਲਈ ਪ੍ਰੇਰਿਤ ਕੀਤਾ। ਉਪ ਮੰਡਲ ਮੈਜਿਸਟ੍ਰੇਟ ਵਲੋਂ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਤੋਂ ਇਲਾਵਾ ਹੋਰ ਗਤੀਵਿਧੀਆ ਵਿਚ ਮੁਕਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਪ੍ਰਿੰਸੀਪਲ ਤੇ ਸਮੁੱਚੇ ਸਟਾਫ ਵਲੋਂ ਆਈ. ਏ. ਐਸ. ਅਧਿਕਾਰੀ ਸੁਨੀਲ ਫੌਗਾਟ ਦਾ ਸੰਸਥਾ ਵਿਚ ਆਉਣ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਨਰਸਰੀ ਦੌਰਾ ਅਗਲੀ ਖ਼ਬਰ ਨਹਿਰਾਂ, ਸੜਕਾਂ ਕਿਨਾਰੇ ਲੱਗੇ ਰੁੱਖਾਂ ਦੀ ਬੇਰਹਿਮੀ ਨਾਲ ਕਤਲੋ ਗਾਰਤ ਸਰਕਾਰੀ ਖਜ਼ਾਨੇ ਦੀ ਕਦੇ ਨਾ ਪੂਰੀ ਹੋਣ ਵਾਲੀ ਭਰਪਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।