ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਸ਼ਾ ਵਰਕਰਾਂ ਦਾ ਲਗਾਇਆ ਟ੍ਰੇਨਿੰਗ ਕੈਂਪ
ਔੜ, 7 ਸਤੰਬਰ (ਗੁਰਨਾਮ ਸਿੰਘ ਸੈਣੀ)-ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਖੇਤੀਬਾੜੀ ਦਫ਼ਤਰ ਔੜ ਵਿਖੇ ਸਮੂਹ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸੰਬੰਧੀ ਕੈਂਪ ਲਗਾਇਆ।
ਔੜ, 7 ਸਤੰਬਰ (ਗੁਰਨਾਮ ਸਿੰਘ ਸੈਣੀ)-ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਖੇਤੀਬਾੜੀ ਦਫ਼ਤਰ ਔੜ ਵਿਖੇ ਸਮੂਹ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸੰਬੰਧੀ ਕੈਂਪ ਲਗਾਇਆ। ਇਸ ਮੌਕੇ ਡਾ. ਅਸਵਿੰਦਰ ਕੁਮਾਰ ਸਹਾਇਕ ਗੰਨਾ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਖੇਤਾਂ ਵਿਚ ਝੋਨੇ ਦੀ ਕੰਬਾਈਨ ਨਾਲ ਕਟਾਈ ਮਗਰੋਂ ਪਰਾਲੀ ਨੂੰ ਅੱਗ ਨਾ ਲਾ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਕੇ ਭੂਮੀ ਦੀ ਸਿਹਤ ਨੂੰ ਬਰਕਰਾਰ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਅੱਗ ਲਾਉਣ ਨਾਲ ਜ਼ਮੀਨ ਵਿਚ ਮੌਜੂਦ ਬਹੁਤ ਸਾਰੇ ਖੁਰਾਕੀ ਤੱਤ ਸੜ ਜਾਂਦੇ ਹਨ ਅਤੇ ਜਿਸ ਨਾਲ ਮਨੁੱਖੀ ਸਿਹਤ, ਜਨਜੀਵਨ ਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ ਮੈਡਮ ਮੋਨਿਕਾ ਖੇਤੀਬਾੜੀ ਵਿਕਾਸ ਅਫ਼ਸਰ ਔੜ ਨੇ ਇਕੱਤਰ ਆਸ਼ਾ ਵਰਕਰਾਂ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਪੰਜਾਬ ਸਰਕਾਰ ਅਤੇ ਲੋਕਲ ਪ੍ਰਸ਼ਾਸਨ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਬਾਰੇ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਨ ਤੇ ਜ਼ਮੀਨ ’ਚ ਹੋ ਰਹੇ ਨੁਕਸਾਨ ਤੋਂ ਜਾਣੂੰ ਕਰਵਾਇਆ ਅਤੇ ਉਨ੍ਹਾਂ ਦੱਸਿਆ ਕਿ ਕਣਕ ਦੀ ਸਿੱਧੀ ਬਿਜਾਈ ਕਰਨ ਨਾਲ ਖੇਤੀ ਖਰਚੇ ਘਟਾਏ ਜਾ ਸਕਦੇ ਹਨ। ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਦੱਸਿਆ ਕਿ ਇਸ ਨਾਲ ਜੋ ਸੁਖ਼ਮ ਜੀਵ, ਮਿੱਤਰ ਕੀੜੇ ਅਤੇ ਪੰਛੀ ਮਾਰੇ ਜਾਂਦੇ ਹਨ। ਇਨ੍ਹਾਂ ਸਭ ਨੁਕਸਾਨਾਂ ਤੋਂ ਬਚਣ ਲਈ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਵਲੋਂ ਹੋਣ ਵਾਲੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਮੈਡਮ ਅੰਜੂ ਸਾਗਰ ਖੇਤੀਬਾੜੀ ਵਿਸਥਾਰ ਅਫਸਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਉਨ੍ਹਾਂ ਕੈਂਪ ਵਿਚ ਆਈਆਂ ਹੋਈਆਂ ਆਸ਼ਾ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਟ੍ਰੇਨਿੰਗ ਕੈਂਪ ਵਿੱਚ ਬਲਾਕ ਔੜ ਦੀਆਂ ਸਮੂਹ ਆਸ਼ਾ ਵਰਕਰ ਹਾਜ਼ਰ ਸਨ।