11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅੰਬੇਡਕਰ ਦੇ ਬੁੱਤ ਨਾਲ ਕੀਤੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਡੀ. ਐਸ. ਪੀ. ਬਲਾਚੌਰ ਨੂੰ ਸੌਂਪਿਆ ਮੰਗ ਪੱਤਰ

ਬਲਾਚੌਰ, 10 ਸਤੰਬਰ (ਨਰੇਸ਼ ਧੌਲ)-ਬੀਤੇ ਦਿਨ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕੀਤੀ ਸ਼ਰਮਨਾਕ ਤੇ ਨਿੰਦਣਯੋਗ ਹਰਕਤ ਦੇ ਦੋਸ਼ੀਆਂ ਵਿਰੁੱਧ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਡੀ. ਐਸ.

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਸੰਬੰਧੀ ਡੀ. ਐਸ. ਪੀ. ਬਲਾਚੌਰ ਹੇਮੰਤ ਮਲਹੋਤਰਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ-ਪੱਤਰ ਭੇਜਣ ਮੌਕੇ ਸ਼ਖ਼ਸੀਅਤਾਂ। ਤਸਵੀਰ : ਨਰੇਸ਼ ਧੌਲ 11-09-2026
ਬਲਾਚੌਰ, 10 ਸਤੰਬਰ (ਨਰੇਸ਼ ਧੌਲ)-ਬੀਤੇ ਦਿਨ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕੀਤੀ ਸ਼ਰਮਨਾਕ ਤੇ ਨਿੰਦਣਯੋਗ ਹਰਕਤ ਦੇ ਦੋਸ਼ੀਆਂ ਵਿਰੁੱਧ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਡੀ. ਐਸ. ਪੀ ਬਲਾਚੌਰ ਹੇਮੰਤ ਮਲਹੋਤਰਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਸਿਰਫ ਇਕ ਮਹਾਨ ਸ਼ਖ਼ਸੀਅਤ ਹੀ ਨਹੀਂ ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜਿਕ ਬਰਾਬਰੀ ਨਿਆਂ ਤੇ ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ ਸਨ। ਉਨ੍ਹਾਂ ਦੇ ਬੁੱਤ ਨਾਲ ਅਜਿਹੀ ਹਰਕਤ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਮੰਗ ਕੀਤੀ ਕਿ ਘਟਨਾ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਸਭ ਨੂੰ ਸਖ਼ਤ ਕਨੂੰਨੀ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਘਟਨਾ ਪਿੱਛੇ ਕਿਸੇ ਸਾਜਿਸ਼ ਜਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸੰਬੰਧੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਇਸ ਮੌਕੇ ਕੁਲਵਿੰਦਰ ਮੰਡ, ਬਾਬਾ ਕੁਲਦੀਪ ਮੰਢਿਆਣੀ, ਚੇਅਰਮੈਨ ਜਿੰਦਰ ਧੌਲ, ਸੋਨੂੰ, ਲਾਲ ਬਹਾਦੁਰ ਗਾਂਧੀ, ਦਿਨੇਸ਼ ਗੰਗੜ, ਐਡਵੋਕੇਟ ਪ੍ਰਵੇਸ਼ ਖੋਸਲਾ, ਧਰਮ ਪਾਲ ਬਿੱਲਾ, ਪਰਮਿੰਦਰ ਮੇਨਕਾ, ਭੁਪਿੰਦਰ ਸਿੰਘ ਮਾਣੇਵਾਲ, ਪੰਮਾ ਦੁੱਗਲ, ਦਿਨੇਸ਼ ਬੈਂਸ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਜ਼ਿਲ੍ਹਾ ਭਰ ਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ ਅਗਲੀ ਖ਼ਬਰ ਦੋ ਜ਼ਿਲ੍ਹਿਆਂ ਨੂੰ ਜੋੜਨ ਵਾਲਾ ਪੁਲ ਬਣਿਆ ‘ਮੁਸੀਬਤ ਦਾ ਪੁਲ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।