11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੁਖਬੀਰ ਦੀ ਬਲਾਚੌਰ ਆਮਦ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਤੇਜ਼

ਮਜਾਰੀ/ਸਾਹਿਬਾ, 10 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 12 ਸਤੰਬਰ ਦੀ ਬਲਾਚੌਰ ਆਮਦ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਮੀਟਿੰਗਾਂ ਦੌਰਾਨ ਆਗੂਆਂ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸੁਖਬੀਰ ਦੀ ਆਮਦ ਸੰਬੰਧੀ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 11-09-2026
ਮਜਾਰੀ/ਸਾਹਿਬਾ, 10 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 12 ਸਤੰਬਰ ਦੀ ਬਲਾਚੌਰ ਆਮਦ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਮੀਟਿੰਗਾਂ ਦੌਰਾਨ ਆਗੂਆਂ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸੁਖਬੀਰ ਦੀ ਆਮਦ ਸੰਬੰਧੀ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਅਕਾਲੀ ਆਗੂਆਂ ਅਵਤਾਰ ਸਿੰਘ ਸਹਾਦੜਾ, ਗੁਰਦੀਪ ਸਿੰਘ ਬਕਾਪੁਰ, ਹਰਨੇਕ ਸਿੰਘ ਥਿਆੜਾ, ਅਜਮੇਰ ਸਿੰਘ ਭਾਰਾਪੁਰ, ਸਤਨਾਮ ਸਿੰਘ ਸਹੂੰਗੜਾ, ਭੁਪਿੰਦਰ ਸਿੰਘ ਨਾਗਰਾ ਤੇ ਸੁਖਦੇਵ ਸਿੰਘ ਸਾਬਕਾ ਸਰਪੰਚ ਰੱਕੜਾ ਢਾਹਾਂ ਨੇ ਕਸਬਾ ਮਜਾਰੀ, ਪਿੰਡ ਸਜਾਵਲਪੁਰ, ਕਰਾਵਰ, ਗੁਲਪੁਰ, ਭਾਰਾਪੁਰ, ਛਦੌੜੀ, ਹਿਆਤਪੁਰ ਰੁੜਕੀ, ਮਹਿੰਦਪੁਰ ਤੇ ਸਾਹਧੜਾ ਵਿਖੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਅਹਿਮ ਹੈ ਅਤੇ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਮੀਟਿੰਗਾਂ ਦੌਰਾਨ ਪਾਰਟੀ ਦੀਆਂ ਨੀਤੀਆਂ, ਇਲਾਕੇ ਦੇ ਸਥਾਨਕ ਮੁੱਦਿਆਂ ਤੇ ਆਉਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ । ਆਗੂਆਂ ਨੇ ਕਿਹਾ ਕਿ ਸੁਖਬੀਰ ਦੀ ਬਲਾਚੌਰ ਆਮਦ ਨੂੰ ਲੈ ਕੇ ਵਰਕਰਾਂ ਵਿਚ ਉਤਸ਼ਾਹ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਤਿਆਰੀਆਂ ਨ ੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਪਰਵਿੰਦਰ ਪਾਲ ਸਿੰਘ ਰਾਠੌਰ ਤੇ ਸੁਖਵਿੰਦਰ ਸਿੰਘ ਮਿੰਟੂ ਵਲੋਂ ਭੂੰਦੜ ਨਾਲ ਮੁਲਾਕਾਤ ਅਗਲੀ ਖ਼ਬਰ ਚੱਕ ਰਾਮੂੰ ਸਕੂਲ ਦੇ ਵਿਦਿਆਰਥੀ ਵੇਟ ਲੇਫਟਿੰਗ ਮੁਕਾਬਲਿਆਂ ’ਚ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।