12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪ੍ਰਧਾਨ ਐਸ.ਕੇ ਪੁਰੀ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕਮਲਜੀਤ ਬੰਗਾ ਤੇ ਹੋਰ। ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਕਾਂਗਰਸ ਦੀ ਸਰਕਾਰ ਬਣਾਉਣੀ ਸਮੇਂ ਦੀ ਲੋੜ-ਬੰਗਾ

ਬਹਿਰਾਮ, 11 ਸਤੰਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਤੇ ਪੰਜਾਬੀਅਤ ਦਾ ਭਲਾ ਚਾਹੁੰਦੇ ਹੋ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣੀ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਕੋਆਰਡੀਨੇਟਰ ਜਲੰਧਰ ਨੌਰਥ ਨੇ ਬਹਿਰਾਮ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਆਖੇ ।

ਅਜੀਤ ਡੈਸਕ 12-09-2026
ਬਹਿਰਾਮ, 11 ਸਤੰਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਤੇ ਪੰਜਾਬੀਅਤ ਦਾ ਭਲਾ ਚਾਹੁੰਦੇ ਹੋ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣੀ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਕੋਆਰਡੀਨੇਟਰ ਜਲੰਧਰ ਨੌਰਥ ਨੇ ਬਹਿਰਾਮ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਆਖੇ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੌਰਾਨ ਨਸ਼ਾਖੋਰੀ, ਭ੍ਰਿਸ਼ਟਾਚਾਰ, ਲੁੱਟ ਖੋਹ, ਰਿਸ਼ਵਤਖੋਰੀ, ਮਹਿੰਗਾਈ ਆਦਿ ਵਿਚ ਚੋਖਾ ਵਾਧਾ ਹੋਇਆ ਹੈ। ਹਰ ਵਰਗ ਧਰਨੇ ਮੁਜਾਹਰੇ ’ਤੇ ਹੈ ਹਰ ਪਾਸੇ ਸਰਕਾਰ ਦਾ ਪਿੱਟ ਸਿਆਪਾ ਹੋ ਰਿਹਾ ਹੈ ਇਹ ਕੋਈ ਸਰਕਾਰ ਹੈ? ਇਸ ਸਰਕਾਰ ਨੂੰ ਚਲਦਾ ਕਰਨਾ ਹੀ ਅਵਾਮ ਦੀ ਸਿਆਣਪ ਹੋਵੇਗੀ। ਜੇ ਕੋਈ ਨਸ਼ਿਆਂ ਖ਼ਿਲਾਫ਼ ਬੋਲਣਾ ਚਾਹੁੰਦਾ ਹੈ ਤਾਂ ਉਸ ’ਤੇ ਅੰਨ੍ਹਾ ਤਸ਼ੱਦਦ ਕੀਤਾ ਜਾਂਦਾ ਹੈ। ਉਨ੍ਹਾਂ ਆਪਣੀ ਗੱਲਬਾਤ ਜਾਰੀ ਰੱਖਦਿਆਂ ਹੋਰ ਕਿਹਾ ਕਿ ਪਿੰਡਾਂ ਵਿਚ ਹੇਠਲੇ ਪੱਧਰ ਤੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਸਾਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਲੋਕ ਹੁਣ ਝਾੜੂ ਦੀ ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ ਤੇ 2027 ’ਚ ਕਾਂਗਰਸ ਦੀ ਹੀ ਸਰਕਾਰ ਬਣਾਉਣਗੇ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਹਰਭਜਨ ਸਿੰਘ ਸਾਬਕਾ ਸਰਪੰਚ ਭਰੋਲੀ, ਮਾਸਟਰ ਸੁਰਿੰਦਰ ਪਾਲ ਮਾਂਗਟ, ਰਾਜ ਕੁਮਾਰ ਢੰਢੂਹਾ, ਬਗੀਚਾ ਸਿੰਘ ਲਾਦੀਆਂ, ਮੁਕੇਸ਼ ਕੁਮਾਰ, ਤਰਸੇਮ ਲਾਲ ਸਾਬਕਾ ਪੰਚ, ਜੋਗਿੰਦਰ ਪਾਲ, ਹਰਵਿੰਦਰ ਸਿੰਘ ਭੁੱਲਰ, ਕਸ਼ਮੀਰੀ ਲਾਲ, ਬਲਜੀਤ ਰਾਮ, ਕਿਸ਼ੋਰੀ ਲਾਲ, ਕੁਲਜੀਤ ਸਿੰਘ, ਪ੍ਰੇਮ ਸਿੰਘ, ਸੰਦੀਪ ਨਿਰਵਾਣ, ਜਸਵਿੰਦਰ ਰਾਮ, ਬੂਟਾ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਐਮ. ਏ. ਅਰਥ ਸ਼ਾਸਤਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਅਟਾਲਾ ਮਜਾਰਾ ਦੀ ਪੰਚਾਇਤ ਨੂੰ ਸੌਂਪਿਆ 8 ਲੱਖ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।