ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਅੱਗੇ ‘ਪੰਜਾਬ ਮੰਗਦਾ ਹੈ ਜਵਾਬ’ ਤਹਿਤ ਰੋਸ ਪ੍ਰਦਰਸ਼ਨ
ਰਾਹੋਂ, 12 ਸਤੰਬਰ (ਉਂਕਾਰ ਸਿੰਘ ਰਾਠੌਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਪਾਰਟੀ ਵਲੋਂ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਚਲਾਈ ਜਾ ਰਹੀ ‘ਪੰਜਾਬ ਮੰਗਦਾ ਹੈ ਜਵਾਬ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦੇ ਮੂਹਰੇ ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਜਥੇਬੰਦੀ ਵਲੋਂ ਸ਼ਾਂਤਮਈ ਤੇ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ।
ਰ
ਰੋਸ ਪ੍ਰਦਰਸ਼ਨ ਸਮੇਂ ਦੀ ਤਸਵੀਰ।
13-09-2026
ਰਾਹੋਂ, 12 ਸਤੰਬਰ (ਉਂਕਾਰ ਸਿੰਘ ਰਾਠੌਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਪਾਰਟੀ ਵਲੋਂ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਚਲਾਈ ਜਾ ਰਹੀ ‘ਪੰਜਾਬ ਮੰਗਦਾ ਹੈ ਜਵਾਬ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦੇ ਮੂਹਰੇ ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਜਥੇਬੰਦੀ ਵਲੋਂ ਸ਼ਾਂਤਮਈ ਤੇ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਭਜੋਤ ਸਿੰਘ ਰਾਹੋਂ ਤੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਅਵਤਾਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਆਪਣੇ ਹੱਕਾਂ ਅਤੇ ਸੂਬੇ ਨਾਲ ਜੁੜੇ ਗੰਭੀਰ ਮੁੱਦਿਆਂ ਸੰਬੰਧੀ ਜਵਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕਿਸੇ ਇਕ ਵਿਅਕਤੀ ਦੇ ਵਿਰੋਧ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ, ਲੋਕਤੰਤਰਿਕ ਹੱਕਾਂ ਤੇ ਸਰਕਾਰ ਦੀ ਕਾਰਗੁਜ਼ਾਰੀ ਸੰਬੰਧੀ ਲੋਕਾਂ ਦੇ ਮਨਾਂ ਵਿਚ ਕਈ ਸਵਾਲ ਹਨ। ਸਰਕਾਰ ਨੂੰ ਇਨ੍ਹਾਂ ਸਵਾਲਾਂ ਦੇ ਸਪੱਸ਼ਟ ਤੇ ਤਸੱਲੀਬਖਸ਼ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਸਰਕਾਰ ਦੇ ਮੰਤਰੀਆਂ ਕੋਲੋਂ ਲੋਕਾਂ ਦੇ ਸਵਾਲਾਂ ਦੇ ਜਵਾਬ ਮੰਗਣ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਵਾਲ ਪੰਜਾਬ ਦੇ ਹਨ ਅਤੇ ਜਵਾਬ ਸਰਕਾਰ ਨੂੰ ਦੇਣਾ ਹੀ ਪਵੇਗਾ। ਉਨ੍ਹਾਂ ਨਵਾਂਸ਼ਹਿਰ ਤੇ ਹੁਸ਼ਿਆਰਪੁਰ ਦੀ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦਾ ਇਸ ਲੋਕਤੰਤਰਿਕ ਮੁਹਿੰਮ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਪਰਦੀਪ ਸਿੰਘ ਰਾਹੋਂ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਭਾਰਟਾ, ਜੋਗਾ ਸਿੰਘ ਜੋਸ਼, ਅਮਰਜੀਤ ਸਿੰਘ, ਗੁਰਮੁੱਖ ਸਿੰਘ ਮੀਤ ਪ੍ਰਧਾਨ ਨਵਾਂਸ਼ਹਿਰ, ਪਰਮਜੀਤ ਸਿੰਘ ਮੀਤ ਪ੍ਰਧਾਨ ਨਵਾਂਸ਼ਹਿਰ, ਗੁਰਜੀਤ ਸਿੰਘ, ਮੇਜਰ ਸਿੰਘ, ਸਤਪਾਲ ਸਿੰਘ, ਵਰਿੰਦਰ ਸਿੰਘ ਦੌਲਤਪੁਰ, ਮਨਜੀਤ ਸਿੰਘ ਭੰਗਲ, ਅਮਨਦੀਪ ਸਿੰਘ ਅਟਵਾਲ ਤੇ ਹੋਰ ਹਾਜ਼ਰ ਸਨ।