13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਤਮਹੱਤਿਆ ਲਈ ਮਜਬੂਰ ਕਰਨ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਦਿੜ੍ਹਬਾ ਦੇ ਗੁਲਜ਼ਾਰ ਸਿੰਘ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਤੇ ਨਾਅਰੇ ਲਗਾਏ ਗਏ।

ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਦਿੜ੍ਹਬਾ ਦੇ ਗੁਲਜ਼ਾਰ ਸਿੰਘ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਤੇ ਨਾਅਰੇ ਲਗਾਏ ਗਏ। ਗਿਲਜੀਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਵਿਅਕਤੀ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਸੰਬੰਧੀ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਸਿਆਸੀ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਕਾਨੂੰਨੀ ਜਵਾਬਦੇਹੀ ਤੋਂ ਉੱਪਰ ਨਹੀਂ ਰੱਖਿਆ ਜਾ ਸਕਦਾ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਕਾਂਗਰਸੀ ਨੇਤਾ ਕੰਵਰਦੀਪ ਸੈਣੀ, ਇੰਦੂ ਬਾਲਾ, ਐਡਵੋਕੇਟ ਰੋਹਿਤ ਜੋਸ਼ੀ, ਯਾਮਨੀ ਗੋਮਰ, ਸੁੰਦਰ ਸ਼ਾਮ ਅਰੋੜਾ, ਰਣਜੀਤ ਕੁਮਾਰ ਚੱਬੇਵਾਲ, ਸੁਮਨਿੰਦਰ ਸਿੰਘ, ਰਜਨੀਸ਼ ਟੰਡਨ, ਅਸ਼ਵਨੀ ਸ਼ਰਮਾ, ਬਿੰਦੂ ਭੁਮਲਾ, ਤਰਲੋਕ ਸ਼ਾਹੀ, ਹੰਸਰਾਜ ਸਤਿਆਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਹੁਕਮ ਜਾਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਅੱਗੇ ‘ਪੰਜਾਬ ਮੰਗਦਾ ਹੈ ਜਵਾਬ’ ਤਹਿਤ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।