13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਹੁਕਮ ਜਾਰੀ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ’ਚ ਕੋਈ ਵੀ ਆਵਾਜ਼ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਤੇ ਕਿਸੇ ਤਰ੍ਹਾਂ ਦੇ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਤੇ ਫੁਲਝੜੀਆਂ ‘ਤੇ ਲਾਗੂ ਨਹੀਂ ਹੋਵੇਗੀ।

ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ’ਚ ਕੋਈ ਵੀ ਆਵਾਜ਼ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਤੇ ਕਿਸੇ ਤਰ੍ਹਾਂ ਦੇ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਤੇ ਫੁਲਝੜੀਆਂ ‘ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ‘ਤੇ ਵੀ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ ਪਟਾਕਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ‘ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 7 ਨਵੰਬਰ ਤੱਕ ਲਾਗੂ ਰਹੇਗਾ।
ਪਿਛਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਡੱਲੇਵਾਲ ਦੇ ਲੋਕਾਂ ਨੇ ਜੇ. ਈ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਆਤਮਹੱਤਿਆ ਲਈ ਮਜਬੂਰ ਕਰਨ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।