13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਵਾਂਸ਼ਹਿਰ ਵਿਖੇ ਲੱਗੀ ਕੌਮੀ ਲੋਕ ਅਦਾਲਤ ਵਿਚ 12540 ਕੇਸਾਂ ਦਾ ਨਿਪਟਾਰਾ

ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾਂ ਕੋਰਟ ਕੰਪਲੈਕਸ ਵਿਖੇ ਲਗਾਈ ਕੌਮੀ ਲੋਕ ਅਦਾਲਤ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ। ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 7 ਬੈਚਾਂ ਵਲੋ ਵੱਖ-ਵੱਖ ਤਰ੍ਹਾਂ ਦੇ 13494 ਕੇਸਾਂ ਵਿਚੋਂ 12540 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ‘ਤੇ ਨਿਪਟਾਰਾ ਕਰਦਿਆ 6 ਕਰੋੜ 90 ਲੱਖ 47 ਹਜ਼ਾਰ 160 ਰੁਪਏ ਦੇ ਐਵਾਰਡ ਸੁਣਾਏ ਗਏ।

ਅਜੀਤ ਡੈਸਕ 13-09-2026
ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾਂ ਕੋਰਟ ਕੰਪਲੈਕਸ ਵਿਖੇ ਲਗਾਈ ਕੌਮੀ ਲੋਕ ਅਦਾਲਤ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ। ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 7 ਬੈਚਾਂ ਵਲੋ ਵੱਖ-ਵੱਖ ਤਰ੍ਹਾਂ ਦੇ 13494 ਕੇਸਾਂ ਵਿਚੋਂ 12540 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ‘ਤੇ ਨਿਪਟਾਰਾ ਕਰਦਿਆ 6 ਕਰੋੜ 90 ਲੱਖ 47 ਹਜ਼ਾਰ 160 ਰੁਪਏ ਦੇ ਐਵਾਰਡ ਸੁਣਾਏ ਗਏ। ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਪੱਧਰ ‘ਤੇ 6 ਬੈਂਚ ਤੇ ਇਕ ਸਬ-ਡਵੀਜ਼ਨ ਬਲਾਚੌਰ ਵਿਖੇ ਲਗਾਇਆ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ ਅਸ਼ੋਕ ਕਪੂਰ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਸ਼ਹੀਦ ਭਗਤ ਸਿੰਘ ਨਗਰ ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਗਗਨਦੀਪ ਕੌਰ, ਵਧੀਕ ਸਿਵਲ ਜੱਜ ਰਵੀ ਪਾਲ ਸਿੰਘ ਭਾਰਦਵਾਜ, ਸਿਵਲ ਜੱਜ ਸਿਮਰਨ ਚਲਾਨਾ ਅਤੇ ਸਿਵਲ ਜੱਜ ਐਸ. ਡੀ. ਜੇ. ਐਮ. ਬਲਾਚੌਰ ਲਵਜਿੰਦਰ ਕੌਰ ਦੀਆਂ ਅਦਾਲਤਾਂ ਵਲੋਂ ਇਸ ਕੌਮੀ ਲੋਕ ਅਦਾਲਤ ਵਿਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ‘ਤੇ ਐਡਵੋਕੇਟ, ਐਨ. ਜੀ. ਓ. ਮੈਬਰ ਸ਼ਾਮਿਲ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਨੂੰ ਸਦਮਾ ਚਾਚੇ ਦਾ ਦਿਹਾਂਤ, ਸਸਕਾਰ ਅੱਜ ਅਗਲੀ ਖ਼ਬਰ ਗੁੱਗਾ ਜਾਹਰ ਪੀਰ ਦੀ ਯਾਦ ’ਚ ਸ਼ਬਦ ਚੌਕੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।