13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਨ. ਆਰ. ਆਈ. ਦਾਨੀ ਸੱਜਣਾਂ ਦਾ ਵਿਸ਼ੇਸ਼ ਸਨਮਾਨ

ਬੰਗਾ, 12 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਵਸਨੀਕ ਤੇ ਹੁਣ ਕੈਨੇਡਾ ਵਿਖੇ ਰਹਿ ਰਹੇ ਸਮਾਜ ਸੇਵਕ ਤੇ ਕੈਮੀਕਲ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਤੇ ਉਨ੍ਹਾਂ ਦੇ ਜਵਾਈ ਬੌਬੀ ਸਿੰਘ ਅਮਰੀਕਾ ਵਾਸੀ ਦਾ ਹਸਪਤਾਲ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ।

ਅਜੀਤ ਡੈਸਕ 13-09-2026
ਬੰਗਾ, 12 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਵਸਨੀਕ ਤੇ ਹੁਣ ਕੈਨੇਡਾ ਵਿਖੇ ਰਹਿ ਰਹੇ ਸਮਾਜ ਸੇਵਕ ਤੇ ਕੈਮੀਕਲ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਤੇ ਉਨ੍ਹਾਂ ਦੇ ਜਵਾਈ ਬੌਬੀ ਸਿੰਘ ਅਮਰੀਕਾ ਵਾਸੀ ਦਾ ਹਸਪਤਾਲ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ। ਸਨਮਾਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸਿਰਫ ਇਕ ਹਸਪਤਾਲ ਹੀ ਨਹੀਂ, ਸਗੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਇਕ ਵੱਡੀ ਆਸ ਦੀ ਕਿਰਨ ਹੈ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਿਨ-ਰਾਤ ਮਨੁੱਖਤਾ ਦੀ ਸੇਵਾ ਵਿਚ ਲੱਗਾ ਹੋਇਆ ਹੈ। ਉਨ੍ਹਾਂ ਨੇ ਹਸਪਤਾਲ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਤੇ ਅਜਿਹੀਆਂ ਸੰਸਥਾਵਾਂ ਦੀ ਵੱਧ ਤੋਂ ਵੱਧ ਮਦਦ ਕਰਨ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਜਸਵਿੰਦਰ ਸਿੰਘ ਸੰਧੂ ਤੇ ਸ. ਬੌਬੀ ਸਿੰਘ ਦਾ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਨੂੰ ਹਸਪਤਾਲ ਵਿਚ ਚੱਲ ਰਹੀਆਂ ਨਵੀਆਂ ਤੇ ਅਤਿ-ਆਧੁਨਿਕ ਮੈਡੀਕਲ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਦੱਸਿਆ ਕਿ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਨੂੰ ਰਿਆਇਤੀ ਦਰਾਂ ’ਤੇ ਮਿਆਰੀ ਮੈਡੀਕਲ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ ਤੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਸੰਧੂ ਦਾ ਪਰਿਵਾਰ ਹਮੇਸ਼ਾ ਹੀ ਸੇਵਾ ਕਾਰਜਾਂ ਵਿਚ ਮੋਹਰੀ ਰਿਹਾ ਹੈ। ਉਨ੍ਹਾਂ ਦੇ ਪਿਤਾ ਸੰਤੋਖ ਸਿੰਘ ਸੰਧੂ ਤੇ ਮਾਤਾ ਅਮਰਜੀਤ ਕੌਰ ਸੰਧੂ ਵਲੋਂ ਜੱਦੀ ਪਿੰਡ ਫਤਿਹਪੁਰ ਖੇੜਾ ਲਈ ਹਸਪਤਾਲ ਵਿਚ ਇਕ ਬੈੱਡ ਹਮੇਸ਼ਾ ਲਈ ਫ੍ਰੀ ਕਰਵਾਇਆ ਹੋਇਆ ਹੈ।
ਪਿਛਲੀ ਖ਼ਬਰ ਲੱਭਿਆ ਬਟੂਆ ਅਸਲ ਮਾਲਕ ਨੂੰ ਕੀਤਾ ਵਾਪਸ ਅਗਲੀ ਖ਼ਬਰ ਬਾਬਾ ਸ਼ਹੀਦ ਮੰਦਰ ਪੋਜੇਵਾਲ ਵਿਖੇ ਭੰਡਾਰਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।