13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਸਰਕਾਰ ਦਾ ਉਦੇਸ਼ ਖੇਤੀ ’ਚ ਆਧੁਨਿਕ ਮਸ਼ੀਨਰੀ ਨੂੰ ਉਤਸ਼ਾਹਿਤ ਕਰਨਾ-ਡਾ. ਲੇਖਰਾਜ ਬੇਗੋਵਾਲ

ਔੜ, 12 ਸਤੰਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਔੜ ਵਲੋਂ ਖੇਤੀਬਾੜੀ ਮਸ਼ੀਨਰੀ ਸਬਸਿਡੀ ਸਕੀਮ ਅਧੀਨ ਲਾਭਪਾਤਰੀ ਕਿਸਾਨਾਂ ਨੂੰ ਦਿੱਤੀ ਗਈ ਮਸ਼ੀਨਰੀ ਦੀ ਫਿਜੀਕਲ ਵੈਰੀਫਿਕੇਸ਼ਨ ਦਾ ਕੰਮ ਕੀਤਾ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ.

ਅਜੀਤ ਡੈਸਕ 13-09-2026
ਔੜ, 12 ਸਤੰਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਔੜ ਵਲੋਂ ਖੇਤੀਬਾੜੀ ਮਸ਼ੀਨਰੀ ਸਬਸਿਡੀ ਸਕੀਮ ਅਧੀਨ ਲਾਭਪਾਤਰੀ ਕਿਸਾਨਾਂ ਨੂੰ ਦਿੱਤੀ ਗਈ ਮਸ਼ੀਨਰੀ ਦੀ ਫਿਜੀਕਲ ਵੈਰੀਫਿਕੇਸ਼ਨ ਦਾ ਕੰਮ ਕੀਤਾ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖਰਾਜ ਬੇਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਸਬਸਿਡੀ ’ਤੇ ਖਰੀਦੀ ਗਈ ਮਸ਼ੀਨਰੀ ਦੀ ਜਾਂਚ ਕੀਤੀ ਗਈ। ਤਸਦੀਕ ਦੌਰਾਨ ਮਸ਼ੀਨਰੀ ਦੀ ਮੌਜੂਦਗੀ, ਵਰਤੋਂ ਤੇ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ ਤਾਂ ਜੋ ਸਰਕਾਰੀ ਸਕੀਮਾਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਮੈਡਮ ਅੰਜੂ ਸਾਗਰ ਖੇਤੀਬਾੜੀ ਵਿਸਥਾਰ ਅਫਸਰ, ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਵੈਰੀਫਿਕੇਸ਼ਨ ਕੀਤੀ ਗਈ ਤੇ ਲਖਵਿੰਦਰ ਸਿੰਘ ਏ. ਟੀ. ਐਮ. ਨੇ ਆਪਣੀ ਬਣਦੀ ਭੂਮਿਕਾ ਨਿਭਾਈ। ਇਸ ਮੌਕੇ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਖੇਤੀ ਵਿਚ ਆਧੁਨਿਕ ਮਸ਼ੀਨਰੀ ਨੂੰ ਉਤਸ਼ਾਹਿਤ ਕਰਨਾ ਤੇ ਖੇਤੀ ਦੀ ਲਾਗਤ ਘਟਾਉਣਾ ਹੈ। ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਜਾਂ ਸਕੀਮ ਦੀਆਂ ਸ਼ਰਤਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਰਕਾਰੀ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਮਸ਼ੀਨਰੀ ਦੀ ਵਰਤੋਂ ਪਰਾਲੀ ਸਾਂਭਣ ਲਈ ਵੱਧ ਤੋਂ ਵੱਧ ਕੀਤੀ ਜਾਵੇ। ਵਿਭਾਗ ਨੇ ਸਾਰੇ ਸੰਬੰਧਤ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਤਸਦੀਕ ਟੀਮ ਉਨ੍ਹਾਂ ਦੇ ਪਿੰਡ ਜਾਂ ਖੇਤ ਵਿੱਚ ਪਹੁੰਚੇ ਤਾਂ ਉਹ ਮਸ਼ੀਨਰੀ ਅਤੇ ਲੋੜੀਂਦੇ ਦਸਤਾਵੇਜ਼ ਉਪਲਬਧ ਕਰਵਾ ਕੇ ਪੂਰਾ ਸਹਿਯੋਗ ਦੇਣ ਤਾਂ ਜੋ ਵੈਰੀਫਿਕੇਸ਼ਨ ਦਾ ਕੰਮ ਸਮੇਂ-ਸਮੇਂ ’ਤੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਪਿਛਲੀ ਖ਼ਬਰ ਛਿੰਝ ਮੇਲੇ ’ਚ ਪਟਕੇ ਦੀ ਕੁਸ਼ਤੀ ਲੱਲੂ ਜੰਮੂ 5911 ਨੇ ਜਿੱਤੀ ਅਗਲੀ ਖ਼ਬਰ ਕੱਲ੍ਹ ਸੰਯੁਕਤ ਕਿਸਾਨ ਮੋਰਚਾ ਬਿਜਲੀ ਦਫ਼ਤਰ ਦਾ ਕਰੇਗਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।