13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਜਾਡਲੀ

ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਹਿਯੋਗ ਨਾਲ 14ਵਾਂ ਸਾਰਾਗੜ੍ਹੀ ਦਿਵਸ ਮਨਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ।

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਜਾਡਲੀ 13-09-2026
ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਹਿਯੋਗ ਨਾਲ 14ਵਾਂ ਸਾਰਾਗੜ੍ਹੀ ਦਿਵਸ ਮਨਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਕਰਵਾਏ ਸਾਂਝੇ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਗੁਰਦੇਵ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਕਾਲਜ ਵਿਦਿਆਰਥਣਾਂ ਲਵਪ੍ਰੀਤ ਕੌਰ, ਅਰਸ਼ਦੀਪ ਕੌਰ ਤੇ ਮਹਿਕ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਡਾ. ਅਮਨਦੀਪ ਹੀਰਾ ਪ੍ਰਿੰਸੀਪਲ ਖ਼ਾਲਸਾ ਕਾਲਜ, ਬਾਬਾ ਸਤਪਾਲ ਸਿੰਘ ਸਰਪ੍ਰਸਤ ਗੁਰਦੁਆਰਾ ਪ੍ਰਬੰਧਕ ਕਮੇਟੀ, ਸੂਬੇਦਾਰ ਕੇਵਲ ਸਿੰਘ ਭੱਜਲ ਜਨਰਲ ਸਕੱਤਰ, ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਸੁਸਾਇਟੀ, ਪ੍ਰੋ. ਜਸਪਾਲ ਸਿੰਘ ਵਲੋਂ ਸੰਗਤਾਂ ਨੇ ਜਿਥੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਨੂੰ ਵਧਾਈ ਦਿੱਤੀ, ਉਥੇ ਸਾਰਾਗੜ੍ਹੀ ਦੀ ਸ਼ਹੀਦਾਂ ਦਾ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦੇ ਹੋਏ ਉਸ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਦਿ ਐਕਸ-ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਕੈਪਟਨ ਅਮਰਜੀਤ ਸਿੰਘ ਗੁੱਲਪੁਰ ਤੇ ਹੋਰ ਹੋਰ ਅਹੁਦੇਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਕਾਲਜ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਫਰਾਲਾ ਵਿਖੇ ਪਹਿਲਵਾਨ ਨਰਾਇਣ ਸਿੰਘ ਦਾ ਸਟਾਫ਼ ਵਲੋਂ ਸਨਮਾਨ ਅਗਲੀ ਖ਼ਬਰ ਐਡਵੋਕੇਟ ਸਰਾਂ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਭੁਲੱਥ ਦੇ ਤੀਸਰੀ ਵਾਰ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।