ਆਸ ਨਿਵਾਸ ਆਸ਼ਰਮ ਟੀਹਰਾ ਵਿਖੇ ਗੁੱਜਰ ਵੈੱਲਫੇਅਰ ਗਰੁੱਪ ਨੇ ਕੀਤੀ ਸ਼ੈੱਡ ਦੀ ਸੇਵਾ
ਕਾਠਗੜ੍ਹ, 12 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਮਾਜ ਸੇਵਾ ਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਗੁੱਜਰ ਵੈੱਲਫੇਅਰ ਗਰੁੱਪ ਬਲਾਚੌਰ-ਰੋਪੜ੍ਹ ਵਲੋਂ ਪਿੰਡ ਟੀਹਰਾ ਵਿਖੇ ਸਥਿਤ ਆਸ ਨਿਵਾਸ ਆਸ਼ਰਮ ਦਾ ਦੌਰਾ ਕੀਤਾ। ਇਸ ਮੌਕੇ ਗਰੁੱਪ ਦੇ ਮੈਂਬਰਾਂ ਨੇ ਆਸ਼ਰਮ ਵਿਚ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਤੇ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਆਪਣਾ ਕੀਮਤੀ ਸਮਾਂ ਉਨ੍ਹਾਂ ਨਾਲ ਸਾਂਝਾ ਕੀਤਾ।
ਅਜੀਤ ਡੈਸਕ
13-09-2026