15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਖੇਡਾਂ ਵਤਨ ਪੰਜਾਬ ਦੀਆਂ- 2026 ਤਹਿਤ ਬੰਗਾ ਬਲਾਕ ’ਚ ਖੇਡਾਂ ਦਾ ਸ਼ਾਨਦਾਰ ਆਗਾਜ਼

ਬੰਗਾ, 14 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਬਲਾਕ ਵਿਖੇ ਖੇਡਾਂ ਦੇ ਉਦਘਾਟਨ ਸਮਾਗਮ ਆਰੰਭ ਕੀਤਾ। ਇਸ ਮੌਕੇ ਵਿਧਾਇਕ ਡਾ.

ਅਜੀਤ ਡੈਸਕ 15-09-2026
ਬੰਗਾ, 14 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਬਲਾਕ ਵਿਖੇ ਖੇਡਾਂ ਦੇ ਉਦਘਾਟਨ ਸਮਾਗਮ ਆਰੰਭ ਕੀਤਾ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਵਲੋਂ ਸਾਰੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਵਿਧਾਇਕ ਡਾ. ਸੁੱਖੀ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖਾਸ ਤੌਰ ’ਤੇ ਪੰਜਾਬ ਭਰ ਵਿਚ ਬਣਾਏ ਜਾ ਰਹੇ ਖੇਡ ਮੈਦਾਨਾਂ ਨੂੰ ਨੌਜਵਾਨਾਂ ਲਈ ਮਹੱਤਵਪੂਰਨ ਪਹਿਲਕਦਮੀ ਦੱਸਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਸਹਾਇਕ ਸਿੱਧ ਹੋ ਰਹੇ ਹਨ। ਇਸ ਦੇ ਨਾਲ ਹੀ ਨਵਾਂਸ਼ਹਿਰ ਅਤੇ ਬੰਗਾ ਬਲਾਕਾਂ ਦੀਆਂ ਟੈਨਿਸ ਬਾਲ ਕ੍ਰਿਕਟ ਖੇਡਾਂ ਦੀ ਡੈਮੋਨਸਟ੍ਰੇਸ਼ਨ ਵੀ ਸ਼ੁਰੂ ਕੀਤੀ ਗਈ, ਜਿਸ ਵਿਚ ਖਿਡਾਰੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ । ਇਸ ਤੋਂ ਇਲਾਵਾ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਵੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਤੇ ਖੇਡ ਭਾਵਨਾ ਨਾਲ ਭਾਗ ਲਿਆ। ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਖਿਡਾਰੀਆਂ ਨੂੰ ਮਿਹਨਤ, ਲਗਨ ਤੇ ਅਨੁਸ਼ਾਸਨ ਨਾਲ ਖੇਡਾਂ ਵਿਚ ਅੱਗੇ ਵਧਣ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਮੁੜ ਸੱਤਾ ਵਿਚ ਆਵੇਗੀ-ਸ਼ੇਖੂਪੁਰ ਅਗਲੀ ਖ਼ਬਰ ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।