16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਕਾਮੇ ਅੱਜ ਪਟਿਆਲਾ ਹੈੱਡ ਆਫਿਸ ਦੇ ਤਿੰਨਾਂ ਗੇਟਾਂ ਨੂੰ ਘੇਰਨਗੇ -ਉਟਾਲਾਂ

ਜਾਡਲਾ, 15 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ-ਸਟੇਸ਼ਨ 24, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਅਤੇ ਪਾਵਰਕਾਮ-ਟ੍ਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ ਦੇ ਸੱਦੇ ’ਤੇ ਪਾਵਰਕਾਮ ਤੇ ਟ੍ਰਾਂਸਕੋ ਦੇ ਬਿਜਲੀ ਕਾਮਿਆਂ ਵੱਲੋਂ 16 ਸਤੰਬਰ ਨੂੰ ਪਟਿਆਲਾ ਸਥਿਤ ਹੈੱਡ ਆਫਿਸ ਦੇ ਤਿੰਨਾਂ ਗੇਟਾਂ ਨੂੰ ਘੇਰ ਕੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਸਰਕਲ ਨਵਾਂਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 16-09-2026
ਜਾਡਲਾ, 15 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ-ਸਟੇਸ਼ਨ 24, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਅਤੇ ਪਾਵਰਕਾਮ-ਟ੍ਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ ਦੇ ਸੱਦੇ ’ਤੇ ਪਾਵਰਕਾਮ ਤੇ ਟ੍ਰਾਂਸਕੋ ਦੇ ਬਿਜਲੀ ਕਾਮਿਆਂ ਵੱਲੋਂ 16 ਸਤੰਬਰ ਨੂੰ ਪਟਿਆਲਾ ਸਥਿਤ ਹੈੱਡ ਆਫਿਸ ਦੇ ਤਿੰਨਾਂ ਗੇਟਾਂ ਨੂੰ ਘੇਰ ਕੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਸਰਕਲ ਨਵਾਂਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਧਰਨੇ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਇੰਪਲਾਈਜ਼ ਫੈਡਰੇਸ਼ਨ ਸਰਕਲ ਨਵਾਂਸ਼ਹਿਰ ਦੇ ਪ੍ਰਧਾਨ ਮੋਹਣ ਸਿੰਘ ਬੂਟਾ ਉਟਾਲਾਂ ਨੇ ਕਿਹਾ ਕਿ 26 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਅਤੇ ਪਾਵਰਕਾਮ ਮੈਨੇਜਮੈਂਟ ਨਾਲ ਹੋਈ ਮੀਟਿੰਗ ਦੌਰਾਨ ਬਿਜਲੀ ਕਾਮਿਆਂ ਦੀਆਂ ਮੰਗਾਂ ਸਬੰਧੀ ਬਣੀਆਂ ਸਹਿਮਤੀਆਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਬਿਜਲੀ ਕਾਮੇ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇ ਪ੍ਰਕਾਸ਼ ਪੁਰਬ ਸੰਬੰਧੀ ਸਾਹਿਬਾ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਅਗਲੀ ਖ਼ਬਰ ਕੌਲਗੜ੍ਹ ਵਿਖੇ ਸਾਲਾਨਾ ਛਿੰਝ ਮੇਲਾ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।