17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਿਹਤ ਨੂੰ ਤੰਦਰੁਸਤ ਰੱਖਣ ਲਈ ਕਸਬਾ ਮਜਾਰੀ ਵਿਖੇ ਸੀ. ਐਮ. ਯੋਗਸ਼ਾਲਾ ਤਹਿਤ ਯੋਗ ਦੀਆਂ ਕਲਾਸਾਂ ਸ਼ੁਰੂ

ਮਜਾਰੀ/ਸਾਹਿਬਾ, 16 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਲੋਕਾਂ ਨੂੰ ਸਿਹਤਮੰਦ ਤੇ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸੀ. ਐਮ.

ਅਜੀਤ ਡੈਸਕ 17-09-2026
ਮਜਾਰੀ/ਸਾਹਿਬਾ, 16 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਲੋਕਾਂ ਨੂੰ ਸਿਹਤਮੰਦ ਤੇ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸੀ. ਐਮ. ਯੋਗਸ਼ਾਲਾ ਯੋਜਨਾ ਤਹਿਤ ਕਸਬਾ ਮਜਾਰੀ ਵਿਖੇ ਯੋਗ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਕਲਾਸਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਯੋਗ ਨਾਲ ਜੋੜਨਾ ਤੇ ਸਰੀਰਕ ਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਕਸਬਾ ਮਜਾਰੀ ਵਿਖੇ ਸ਼ੁਰੂ ਹੋਈਆਂ ਯੋਗ ਕਲਾਸਾਂ ਵਿਚ ਬੀਬੀਆਂ ਨੂੰ ਯੋਗ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਯੋਗ ਮਾਹਿਰਾਂ ਵਲੋਂ ਲੋਕਾਂ ਨੂੰ ਰੋਜ਼ਾਨਾ ਯੋਗ ਕਰਨ ਦੇ ਲਾਭਾਂ ਤੋਂ ਜਾਣੂ ਕਰਵਾਉਂਦਿਆਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਮਜਾਰੀ ਵਿਖੇ ਯੋਗ ਕਲਾਸਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਸਿਹਤ ਸੰਭਾਲ ਦੀ ਇਕ ਚੰਗੀ ਸਹੂਲਤ ਮਿਲੀ ਹੈ। ਇਸ ਬਾਰੇ ਸਰਪੰਚ ਰਸ਼ਪਾਲ ਸਿੰਘ ਨੇ ਸਰਕਾਰ ਤੇ ਯੋਗ ਸਿਖਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧੇਗੀ।
ਪਿਛਲੀ ਖ਼ਬਰ ਸੂਬੇਦਾਰ ਗੁਰਮੁੱਖ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਚੌਧਰੀ ਚਮਨ ਲਾਲ ਚੌਹਾਨ ਨਮਿਤ ਸ਼ਰਧਾਂਜਲੀ ਸਮਾਗਮ ਵਰ੍ਹੇਗੰਢ ਮਨਾਈ ਪਰਮਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।