18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਕਰਵਾਇਆ ਵਿਸ਼ੇਸ਼ ਲੈਕਚਰ

ਬੰਗਾ, 17 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ। ਇਸ ਮੌਕੇ ਬੁਲਾਰੇ ਸ.

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦੀਆਂ ਤਸਵੀਰਾਂ। 18-09-2026
ਬੰਗਾ, 17 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ। ਇਸ ਮੌਕੇ ਬੁਲਾਰੇ ਸ. ਦਿਲਬਾਗ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨਾਲ ਸੰਬੰਧਤ ਇਤਿਹਾਸਕ, ਧਾਰਮਿਕ ਤੇ ਅਧਿਆਤਮਿਕ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ, ਪਹਿਲੇ ਪ੍ਰਕਾਸ਼ ਤੇ ਗੁਰਬਾਣੀ ਦੇ ਮਨੁੱਖੀ ਜੀਵਨ ਉੱਪਰ ਪੈਣ ਵਾਲੇ ਪ੍ਰਭਾਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ, ਬਰਾਬਰੀ, ਸੱਚ, ਨਿਮਰਤਾ, ਸੇਵਾ ਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਸਮਝ ਕੇ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਤੇ ਪਵਿੱਤਰ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਚ ਅਜਿਹੇ ਧਾਰਮਿਕ ਅਤੇ ਇਤਿਹਾਸਕ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ, ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਚੰਗੇ ਆਚਰਨ, ਸੇਵਾ-ਭਾਵਨਾ ਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਵਿਦਿਆਰਥੀਆਂ ਨੂੰ ਇਸ ਮਹਾਨ ਵਿਰਾਸਤ ਨਾਲ ਜੁੜ ਕੇ ਆਪਣੇ ਜੀਵਨ ਨੂੰ ਸਾਰਥਕ ਬਣਾਉਣਾ ਚਾਹੀਦਾ ਹੈ। ਇਸ ਮੌਕੇ ਧਰਮ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮਨੁੱਖਤਾ ਨੂੰ ਅੰਦਰੂਨੀ ਸ਼ਾਂਤੀ, ਸੱਚਾਈ ਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।
ਪਿਛਲੀ ਖ਼ਬਰ ਅਲਵਰ ਦੇ ਆਜ਼ਾਦ ਕੌਂਸਲਰ ਨੂੰ ਅਗਵਾ ਕਰ ਕੇ ਪੰਚਕੂਲਾ ਲਿਆਉਣ ਦਾ ਦੋਸ਼ ਅਗਲੀ ਖ਼ਬਰ ਪਿੰਡ ਜੈਨਪੁਰ ਦੇ ਵਿਕਾਸ ਲਈ ਅਸ਼ੋਕ ਕਟਾਰੀਆ ਨੇ ਪੰਚਾਇਤ ਨੂੰ ਸੌਂਪਿਆ 7 ਲੱਖ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।