ਨੌਜਵਾਨ ਖੇਡਾਂ ਨੂੰ ਹਾਂ ਤੇ ਨਸ਼ਿਆਂ ਨੂੰ ਨਾਂਹ ਕਹਿਣ-ਕਲਸੀ ਕਟਾਰੀਆਂ
ਕਟਾਰੀਆਂ, 19 ਸਤੰਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਮਾਜ ਸੇਵਿਕਾ ਮੈਡਮ ਕਮਲੇਸ਼ ਕੌਰ ਕਲਸੀ ਵਾਸੀ ਕਟਾਰੀਆ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਫੇਰ ਵੀ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋਂ ਚੋਰੀ ਮੋਰੀਆਂ ਰਾਹੀਂ ਨਸ਼ਿਆਂ ਦਾ ਧੰਦਾ ਕਰਕੇ ਨੌਜਵਾਨੀ ਦੀਆਂ ਜੜ੍ਹਾਂ ਖੋਖਲੀਆਂ ਕਰਨ ਵਿਚ ਲੱਗੇ ਹੋਏ ਹਨ ਪਰ ਉਨ੍ਹਾਂ ਦੇ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਨਸ਼ੇ ਮੌਤ ਦਾ ਦੂਜਾ ਨਾਂਅ ਹਨ, ਜਿਸ ਤੋਂ ਹਰ ਨੌਜਵਾਨ ਨੂੰ ਦੂਰ ਰਹਿਣਾ ਚਾਹੀਦਾ ਹੈ।
ਅਜੀਤ ਡੈਸਕ
20-09-2026