21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਜਾਬ ਸਰਕਾਰ ਸਮੇਂ ਹੀ ਸੂਬਾ ਤਰੱਕੀ ਦੀਆਂ ਲੀਹਾਂ ’ਤੇ ਚੜ੍ਹਿਆ-ਸਰਪੰਚ ਡਾ. ਜਗਨ ਨਾਥ ਹੀਰਾ

ਕਟਾਰੀਆਂ, 20 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ‘ਆਪ’ ਆਗੂ ਤੇ ਬਲਾਕ ਬੰਗਾ ਦੇ ਪ੍ਰਧਾਨ ਸਰਪੰਚ ਡਾ. ਜਗਨ ਨਾਥ ਹੀਰਾ ਸੰਧਵਾਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸੂਬੇ ’ਚ ਸਰਕਾਰ ਬਣੀ ਹੈ ਤਾਂ ਉਦੋਂ ਤੋਂ ਹੀ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੜ੍ਹਿਆ ਹੈ।

ਅਜੀਤ ਡੈਸਕ 21-09-2026
ਕਟਾਰੀਆਂ, 20 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ‘ਆਪ’ ਆਗੂ ਤੇ ਬਲਾਕ ਬੰਗਾ ਦੇ ਪ੍ਰਧਾਨ ਸਰਪੰਚ ਡਾ. ਜਗਨ ਨਾਥ ਹੀਰਾ ਸੰਧਵਾਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸੂਬੇ ’ਚ ਸਰਕਾਰ ਬਣੀ ਹੈ ਤਾਂ ਉਦੋਂ ਤੋਂ ਹੀ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਅੱਜ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਮੋਹਰੀ ਸੂਬਾ ਅਖਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਬਿਨਾ ਕਿਸੇ ਸਿਫਾਰਸ਼ ’ਤੇ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਡਾ. ਜਗਨ ਨਾਥ ਹੀਰਾ ਨੇ ਕਿਹਾ ਕਿ ਫਸਲਾਂ ਲਈ ਨਹਿਰੀ ਪਾਣੀ ਸਰਕਾਰ ਵਲੋਂ ਖੁੱਲ੍ਹਾ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ 2027 ਵਿੱਚ ਮੁੜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹਨ।
ਪਿਛਲੀ ਖ਼ਬਰ ਬੀ. ਆਈ. ਐਸ. ਵਲੋਂ ਪਿੰਡ ਜੰਡੀ ਵਿਖੇ ਗ੍ਰਾਮ ਚੌਪਾਲ ਪ੍ਰੋਗਰਾਮ, ਖਪਤਕਾਰਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪੰਚਾਇਤ ਵਿਕਾਸ ਸਕੱਤਰ ਯੂਨੀਅਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਫਦ ਨੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।