22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਲਾਵਾਰਸ ਕੁੱਤਿਆਂ ਦੀ ਦਹਿਸ਼ਤ ਤੋਂ ਲੋਕ ਪ੍ਰੇਸ਼ਾਨ

ਉੜਾਪੜ/ਲਸਾੜਾ, 21 ਸਤੰਬਰ (ਲਖਵੀਰ ਸਿੰਘ ਖੁਰਦ)-ਇਲਾਕੇ ਵਿਚ ਲਾਵਾਰਸ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ। ਲਾਵਾਰਸ ਕੁੱਤਿਆਂ ਦੇ ਝੂੰਡ ਗਲੀਆਂ ਮੁਹੱਲਿਆਂ ਵਿਚ ਆਮ ਹੀ ਘੁੰਮਦੇ ਰਹਿੰਦੇ ਹਨ, ਜਿਸ ਕਾਰਨ ਕਿਸਾਨਾਂ ਤੇ ਆਮ ਲੋਕ ਦਾ ਘਰੋਂ ਬਾਹਰ ਨਿਕਲਣਾ ਮੁਹਾਲ ਹੋ ਗਿਆ ਹੈ।

ਅਜੀਤ ਡੈਸਕ 22-09-2026
ਉੜਾਪੜ/ਲਸਾੜਾ, 21 ਸਤੰਬਰ (ਲਖਵੀਰ ਸਿੰਘ ਖੁਰਦ)-ਇਲਾਕੇ ਵਿਚ ਲਾਵਾਰਸ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ। ਲਾਵਾਰਸ ਕੁੱਤਿਆਂ ਦੇ ਝੂੰਡ ਗਲੀਆਂ ਮੁਹੱਲਿਆਂ ਵਿਚ ਆਮ ਹੀ ਘੁੰਮਦੇ ਰਹਿੰਦੇ ਹਨ, ਜਿਸ ਕਾਰਨ ਕਿਸਾਨਾਂ ਤੇ ਆਮ ਲੋਕ ਦਾ ਘਰੋਂ ਬਾਹਰ ਨਿਕਲਣਾ ਮੁਹਾਲ ਹੋ ਗਿਆ ਹੈ। ਬੀਤੇ ਕੁੱਝ ਦਿਨਾਂ ਪਿੰਡ ਚੱਕਦਾਨਾ ਤੇ ਉੜਾਪੜ ਵਿਖੇ ਤੋਂ ਲਾਵਾਰਸ ਕੁੱਤਿਆਂ ਵਲੋਂ ਕਈ ਪਸ਼ੂਆਂ ਦਾ ਨੁਕਸਾਨ ਕੀਤਾ ਗਿਆ ਹੈ। ਇਸ ਸੰਬੰਧੀ ਪਿੰਡ ਚੱਕਦਾਨਾ ਦੇ ਬਲਜੀਤ ਸਿੰਘ ਬੱਲੀ, ਸੁਖਵਿੰਦਰ ਸਿੰਘ ਸਕੱਤਰ, ਸਾਬਕਾ ਸਰਪੰਚ ਮਨਜੀਤ ਸਿੰਘ ਤੇ ਦਾਰਾ ਸਿੰਘ ਨੇ ਕਿਹਾ ਕਿ ਪੈਦਲ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਪਿੱਛੇ ਕੁੱਤਿਆਂ ਵਲੋਂ ਦੌੜਣ ਦੀਆਂ ਘਟਨਾਵਾਂ ਕਾਰਨ ਹਾਦਸਿਆਂ ਦਾ ਖੱਤਰਾ ਵੀ ਆਮ ਬਣਿਆ ਰਹਿੰਦਾ ਹੈ। ਕਈ ਥਾਵਾਂ ‘ਤੇ ਕੁੱਤਿਆਂ ਦੇ ਵੱਡੇ-ਵੱਡੇ ਝੁੰਡ ਹੋਣ ਕਾਰਨ ਲੋਕ ਇਕੱਲੇ ਖੇਤਾਂ ਵੱਲ ਜਾਣ ਤੋਂ ਵੀ ਡਰਦੇ ਹਨ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ ਜਦੋਂ ਇਹ ਕੁੱਤੇ ਇਕੱਲੇ ਕਹਿਰੇ ਬੰਦਿਆਂ ਨੂੰ ਘੇਰ ਕੇ ਹਮਲਾ ਕਰ ਦਿੰਦੇ ਹਨ। ਆਮ ਤੌਰ ‘ਤੇ ਬੱਚੇ ਤੇ ਬਜੁਰਗ ਇਹਨਾਂ ਦੇ ਹਮਲੇ ਦਾ ਸ਼ਿਕਾਰ ਹੁੰਦੇ ਹਨ। ਕੁੱਤਿਆਂ ਵਲੋਂ ਬੱਚਿਆਂ ਨੂੰ ਨੋਚਣ ਦੀਆਂ ਖਬਰਾਂ ਆਮ ਹੀ ਸੁਨਣ ਨੂੰ ਮਿਲਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਲਾਵਾਰਸ ਕੁੱਤਿਆਂ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਕੀਤਾ ਜਾਵੇ ਅਤੇ ਲੋਕਾਂ ਤੇ ਪਸ਼ੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਹਰਪ੍ਰੀਤ ਖਾਰਾ ਵਲੋਂ ਡਾ. ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਇਨਸਾਫ਼ ਦੀ ਅਵਾਜ਼ ਜਥੇਬੰਦੀ ਦੀ ਲਲਕਾਰ 27 ਦੀ ਲੁਧਿਆਣਾ ਰੈਲੀ ’ਚ ਪਹੁੰਚੋ ਹੋ ਕੇ ਪੱਬਾਂ ਭਾਰ-ਦਾਨਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।