24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗਰਚਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਤਹਿਤ ਖੇਤ ਦਿਵਸ ਕੈਂਪ ਲਗਾਇਆ

ਔੜ, 22 ਸਤੰਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਬੇਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਜ਼ਿਲ੍ਹਾ ਟ੍ਰੇਨਿੰਗ ਅਫਸਰ ਡਾ.

ਅਜੀਤ ਡੈਸਕ 23-09-2026
ਔੜ, 22 ਸਤੰਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਬੇਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਜ਼ਿਲ੍ਹਾ ਟ੍ਰੇਨਿੰਗ ਅਫਸਰ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਦਫ਼ਤਰ ਔੜ ਵਲੋਂ ਪਿੰਡ ਗਰਚਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਤਹਿਤ ਖੇਤ ਦਿਵਸ ਕੈਂਪ ਲਗਾਇਆ। ਕੈਂਪ ਵਿਚ ਡਾ. ਸੁਰਿੰਦਰ ਕੁਮਾਰ ਜ਼ਿਲ੍ਹਾ ਟ੍ਰੇਨਿੰਗ ਅਫਸਰ ਸ਼ਹੀਦ ਭਗਤ ਸਿੰਘ ਨਗਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਦਰਤੀ ਸਾਧਨਾਂ ਦੀ ਸੰਭਾਲ ਕਰਨ ਅਤੇ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਚੋਣ ਨੂੰ ਤਰਜੀਹ ਦੇਣ ਲਈ ਕਿਹਾ, ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਣਕ ਦੇ ਬੀਜ ਦੀ ਸੋਧ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਕਣਕ, ਤੇਲ ਬੀਜ ਤੇ ਬਰਸੀਮ ਦੀਆਂ ਨਵੀਆਂ ਕਿਸਮਾਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਅਸ਼ਮਿੰਦਰ ਕੁਮਾਰ ਵਲੋਂ ਗੰਨੇ ਦੀ ਕਾਸ਼ਤ ਸੰਬੰਧੀ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ। ਮੈਡਮ ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ ਵਲੋਂ ਖੇਤਾਂ ਵਿਚ ਖੜ੍ਹੀ ਝੋਨੇ ਦੀ ਫਸਲ ’ਤੇ ਲੱਗਣ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਬਿਨਾਂ ਲੋੜ ਤੋਂ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਅਤੇ ਖੇਤੀਬਾੜੀ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਦਵਾਈਆਂ ਦੀ ਵਰਤੋਂ ਕਰਨ ਲਈ ਕਿਹਾ। ਇਸ ਮੌਕੇ ਮੈਡਮ ਅੰਜੂ ਸਾਗਰ ਵਲੋਂ ਕੁਦਰਤੀ ਖੇਤੀ ਅਪਣਾਉਣ ਅਤੇ ਪਰਾਲੀ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ ਅਤੇ ਕਿਸਾਨਾਂ ਨੂੰ ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਤੇ ਐਗਰੀਸਟੈਕ ਕਿਸਾਨ ਆਈ. ਡੀ. ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਖੇਤੀਬਾੜੀ ਮਾਹਿਰਾਂ ਵਲੋਂ ਵਿਚਾਰ-ਵਟਾਂਦਰਾ ਕੀਤਾ ਤੇ ਉਨ੍ਹਾਂ ਦੇ ਖੇਤੀਬਾੜੀ ਸੰਬੰਧੀ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਮੌਕੇ ਸੇਵਾ ਰਾਮ ਸੈਕਟਰੀ ਸਹਿਕਾਰੀ ਸਭਾ ਗਰਚਾ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਦੋਵੇਂ ਏ. ਟੀ. ਐੱਮ., ਅਵਤਾਰ ਸਿੰਘ, ਜਸਵਿੰਦਰ ਸਿੰਘ, ਜੋਗਾ ਸਿੰਘ ਤੇ ਜਸਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵਕ ਚੌਧਰੀ ਦੇਵ ਰਾਮ ਸਾਬਕਾ ਪੰਚ ਬਹਿਰਾਮ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ’ਤੇ ਖੂਨਦਾਨ ਕੈਂਪ ਦਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।