24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਦੀ ਨਸ਼ਾ ਮੁਕਤ ਯਾਤਰਾ ਸਿਰਫ ਸਿਆਸੀ ਦਿਖਾਵਾ-ਮੰਗੂਪੁਰ

ਕਾਠਗੜ੍ਹ, 22 ਸਤੰਬਰ (ਕਲੇਰ)-ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਨੂੰ ਸਿਰਫ ਸਿਆਸੀ ਦਿਖਾਵਾ ਕਰਾਰ ਦਿੱਤਾ। ਚੌਧਰੀ ਮੰਗੂਪੁਰ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਪਠਾਨਕੋਟ ਤੋਂ ਨਸ਼ਾ ਮੁਕਤ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ, ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸਾਢੇ ਚਾਰ ਸਾਲ ਸਰਕਾਰ ਦੇ ਬੀਤ ਜਾਣ ਤੋਂ ਬਾਅਦ ਚੋਣਾਂ ਦੇ ਸਮੇਂ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਿਆਲ ਭਾਜਪਾ ਨੂੰ ਕਿਉਂ ਆਇਆ ਹੈ।

ਅਜੀਤ ਡੈਸਕ 23-09-2026
ਕਾਠਗੜ੍ਹ, 22 ਸਤੰਬਰ (ਕਲੇਰ)-ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਨੂੰ ਸਿਰਫ ਸਿਆਸੀ ਦਿਖਾਵਾ ਕਰਾਰ ਦਿੱਤਾ। ਚੌਧਰੀ ਮੰਗੂਪੁਰ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਪਠਾਨਕੋਟ ਤੋਂ ਨਸ਼ਾ ਮੁਕਤ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ, ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸਾਢੇ ਚਾਰ ਸਾਲ ਸਰਕਾਰ ਦੇ ਬੀਤ ਜਾਣ ਤੋਂ ਬਾਅਦ ਚੋਣਾਂ ਦੇ ਸਮੇਂ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਿਆਲ ਭਾਜਪਾ ਨੂੰ ਕਿਉਂ ਆਇਆ ਹੈ। ਇਹ ਯਾਤਰਾ ਨਸ਼ਾ ਮੁਕਤੀ ਲਈ ਨਹੀਂ ਸਗੋਂ ਵੋਟਾਂ ਬਟੋਰਨ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਸਿਰਫ ਕਾਂਗਰਸ ਪਾਰਟੀ ਹੀ ਬਣਾ ਸਕਦੀ ਹੈ, ਇਸ ਲਈ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਨਾਲ ਹੀ ਪੰਜਾਬ ਤੇ ਪੰਜਾਬ ਦੀ ਨੌਜਵਾਨੀ ਦਾ ਭਲਾ ਹੋ ਸਕਦਾ ਹੈ।
ਪਿਛਲੀ ਖ਼ਬਰ ਮਾਰੂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਦਾ ਰੋਲ ਸ਼ਲਾਘਾਯੋਗ-ਬੀਬੀ ਸ਼ਸ਼ੀ ਰਾਣਾ ਅਗਲੀ ਖ਼ਬਰ ਗੜ੍ਹਪਧਾਣਾ ਵਿਖੇ ਜਥੇਦਾਰ ਸੰਤ ਬਾਬਾ ਪ੍ਰੀਤਮ ਸਿੰਘ ਤੇ ਜਥੇਦਾਰ ਬਾਬਾ ਹਾਕਮ ਸਿੰਘ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।