29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੜੋਆ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ, ਖਰੀਦ ਏਜੰਸੀਆਂ ਦੀ ਪਹਿਲੀ ਤੋਂ ਆਉਣ ਦੀ ਸੰਭਾਵਨਾ

ਸੜੋਆ, 28 ਸਤੰਬਰ (ਹਰਮੇਲ ਸਹੂੰਗੜਾ)-ਮਾਰਕੀਟ ਕਮੇਟੀ ਬਲਾਚੌਰ ਦੇ ਅਧੀਨ ਪੈਂਦੀ ਸੜੋਆ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਹਾਲੇ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ। ਇਲਾਕੇ ਦੇ ਕਿਸਾਨਾਂ ਵਲੋਂ ਮੰਡੀ ਵਿਚ ਧੜਾ-ਧੜ ਝੋਨਾ ਲਿਆਂਦਾ ਜਾ ਰਿਹਾ ਹੈ।

ਅਜੀਤ ਡੈਸਕ 29-09-2026
ਸੜੋਆ, 28 ਸਤੰਬਰ (ਹਰਮੇਲ ਸਹੂੰਗੜਾ)-ਮਾਰਕੀਟ ਕਮੇਟੀ ਬਲਾਚੌਰ ਦੇ ਅਧੀਨ ਪੈਂਦੀ ਸੜੋਆ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਹਾਲੇ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ। ਇਲਾਕੇ ਦੇ ਕਿਸਾਨਾਂ ਵਲੋਂ ਮੰਡੀ ਵਿਚ ਧੜਾ-ਧੜ ਝੋਨਾ ਲਿਆਂਦਾ ਜਾ ਰਿਹਾ ਹੈ। ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਬਾਰੇ ਦੋਆਬਾ ਕਿਸਾਨ ਯੂਨੀਅਨ ਦੇ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾ ਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਦੇ ਕਿਸਾਨ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀ ਵਿਚ ਲਿਆਣ। ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਸਾਰੇ ਪ੍ਰਬੰਧਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇ। ਮੰਡੀਆਂ ਵਿਚੋਂ ਖਰੀਦਿਆ ਝੋਨਾ ਨਾਲ ਦੀ ਨਾਲ ਚੁਕਾਇਆ ਜਾਵੇ। ਵਿਗੜਦੇ ਹੋਏ ਮੌਸਮ ਨੂੰ ਦੇਖਦੇ ਹੋਏ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਵਿਚ ਤੇਜ਼ੀ ਲਿਆਂਦੀ ਦੇਖੀ ਗਈ ਹੈ ਅਤੇ ਮੰਡੀ ਵਿਚ ਝੋਨਾ ਮੌਸਮ ਖਰਾਬੀ ਕਰਕੇ ਤਰਪਾਲਾਂ ਨਾਲ ਢੱਕਿਆ ਪਿਆ ਹੈ।
ਪਿਛਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਲਈ ਵਰਮੀਕੰਪੋਸਟ ਤੇ ਵੇਸਟ ਟੂ ਬੈਸਟ ਦੀ ਪ੍ਰੈਕਟੀਕਲ ਟ੍ਰੇਨਿੰਗ ਅਗਲੀ ਖ਼ਬਰ ਪਨਿਆਲੀ ਕਲਾਂ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।