ਮਹਿਤਪੁਰ ਵਿਖੇ ਜੰਗਲੀ ਜੀਵ ਸੁਰੱਖਿਆ ਹਫ਼ਤੇ ਸੰਬੰਧੀ ਜਾਗਰੂਕਤਾ ਸੈਮੀਨਾਰ 3 ਨੂੰ
ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਸੰਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਪਹੁੰਚਣ ’ਤੇ ਪਿੰਡ ਉਧਨਵਾਲ ਵਿਖੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਵਲੋਂ ਸਵਾਗਤ ਕੀਤਾ। ਇੱਕਤਰ ਇਲਾਕਾ ਵਾਸੀਆਂ, ਨੌਜਵਾਨਾਂ, ਮਹਿਲਾਵਾਂ, ਸਮਾਜਿਕ ਵਰਕਰਾਂ ਤੇ ਭਾਜਪਾ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ , ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ.
ਮ
ਮਹਿਤਪੁਰ ਵਿਖੇ ਜੰਗਲੀ ਜੀਵ ਸੁਰੱਖਿਆ ਹਫ਼ਤੇ ਸੰਬੰਧੀ ਜਾਗਰੂਕਤਾ ਸੈਮੀਨਾਰ 3 ਨੂੰ
‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮੁੱਖ ਮਕਸਦ ਸਮਾਜ ਨੂੰ ਨਸ਼ੇ ਵਿਰੁੱਧ ਇਕਜੁੱਟ ਕਰਨਾ-ਬਿੱਟੂ, ਸੰਧੂ, ਸ਼ਰਮਾ
30-09-2026
ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਸੰਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਪਹੁੰਚਣ ’ਤੇ ਪਿੰਡ ਉਧਨਵਾਲ ਵਿਖੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਵਲੋਂ ਸਵਾਗਤ ਕੀਤਾ। ਇੱਕਤਰ ਇਲਾਕਾ ਵਾਸੀਆਂ, ਨੌਜਵਾਨਾਂ, ਮਹਿਲਾਵਾਂ, ਸਮਾਜਿਕ ਵਰਕਰਾਂ ਤੇ ਭਾਜਪਾ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ , ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਆਦਿ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਪਰਿਵਾਰ ਜਾਂ ਇੱਕ ਵਰਗ ਦੀ ਸਮੱਸਿਆ ਨਹੀਂ, ਸਗੋਂ ਇਹ ਸਮੁੱਚੇ ਸਮਾਜ ਨਾਲ ਜੁੜਿਆ ਮਸਲਾ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ, ਸਮਾਜਿਕ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਮਾਪਿਆਂ, ਅਧਿਆਪਕਾਂ ਅਤੇ ਆਮ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ “ਨਸ਼ਾ ਮੁਕਤ ਪੰਜਾਬ ਯਾਤਰਾ” ਦਾ ਮਕਸਦ ਲੋਕਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ ਨੂੰ ਇਸ ਸਮੱਸਿਆ ਵਿਰੁੱਧ ਇਕਜੁੱਟ ਕਰਨਾ ਹੈ। ਪੰਜਾਬ ਭਾਜਪਾ ਵਲੋਂ ਚਲਾਈ ਜਾ ਰਹੀ ਇਸ ਯਾਤਰਾ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਹਲਕਿਆਂ ਵਿਚ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਤੋਂ ਬਹੁ ਗਿਣਤੀ ਆਗੂਆਂ ਨੂੰ ਭਾਜਪਾ ਵਿਚ ਸ਼ਾਮਿਲ ਕੀਤਾ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਤੇ ਚੌਧਰੀ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਕਿਹਾ ਕਿ ਪਿੰਡ ਉਧਨਵਾਲ ਵਿਖੇ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਤਾਕਤ ਨੂੰ ਨਸ਼ਿਆਂ ਤੋਂ ਬਚਾਉਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਉਧਨਵਾਲ ਦੇ ਲੋਕਾਂ, ਨੌਜਵਾਨਾਂ, ਭਾਜਪਾ ਵਰਕਰਾਂ, ਸ਼ਾਮਿਲ ਹੋਏ ਸਾਰੇ ਸੀਨੀਅਰ ਆਗੂਆਂ, ਪਾਰਟੀ ਅਹੁਦੇਦਾਰਾਂ, ਵਰਕਰਾਂ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ” ਦਾ ਸੁਪਨਾ ਸਿਰਫ਼ ਇਕ ਪਾਰਟੀ ਦਾ ਨਹੀਂ, ਸਗੋਂ ਹਰ ਪੰਜਾਬੀ ਦਾ ਸਾਂਝਾ ਸੁਪਨਾ ਹੈ ਤੇ ਇਸ ਮਕਸਦ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਚੌਧਰੀ ਸੰਦੀਪ ਭਾਟੀਆ ਸੋਨੂੰ ਆਦੋਆਣਾ, ਚੌਧਰੀ ਅਸ਼ੋਕ ਚੇਚੀ, ਰਾਜ ਖਟਾਣਾ, ਪੰਕਜ਼ ਕੁਮਾਰ, ਗੁਰਪਾਲ ਸਿੰਘ ਧੌਲ, ਬਾਬਾ ਗੁਰਮੀਤ ਸਿੰਘ ਬਕਾਪੁਰ, ਜਸਵੰਤ ਸਿੰਘ ਕੰਗਣਾ ਬੇਟ, ਨਰਿੰਦਰ ਨਾਥ ਸੂਦਨ, ਅਮਨ ਰਾਣਾ, ਵਰਿੰਦਰ ਕੌਰ ਥਾਂਦੀ, ਚੌਧਰੀ ਵਿਜੇ ਭਾਟੀਆ, ਚੌਧਰੀ ਅਸ਼ੋਕ ਨਾਨੋਵਾਲ, ਰਵਿੰਦਰ ਬਾਠ, ਸਤਨਾਮ ਬਿੱਲਾ, ਸ਼੍ਰੀਰਾਮ ਟੋਂਸਾ, ਲਖਵੀਰ ਚੇਚੀ, ਵਿੱਕੀ ਚੇਚੀ, ਸੁਖਦੇਵ ਬੰਟੀ, ਅਜੇ ਕਟਾਰੀਆ, ਨੰਦ ਕਿਸ਼ੋਰ, ਵਿਜੇ ਟਕਾਰਲਾ, ਡਾ. ਬਿੰਦਰ ਟਕਾਰਲਾ, ਰਾਮ ਲਾਲ ਸਿਆਣ, ਹੁਸਨ ਲਾਲ ਮਨਸੇਵਾਲ, ਰਾਮ ਪਾਲ ਭਾਨੇਵਾਲ, ਨਰਿੰਦਰ ਭਾਟੀਆ, ਵਰਿੰਦਰ ਸੈਣੀ, ਗੁਰਨਾਮ ਕਸਾਣਾ, ਬਰਿੰਦਰ ਰਜਵਾੜਾ, ਰੋਹਿਤ ਬਾਦਲ, ਰਾਜੂ ਅਨੰਦ, ਰਾਮ ਕੁਮਾਰ ਥਾਨਵਾਲਾ, ਜਤਿੰਦਰ ਸੈਣੀ ਮਹਿਤਪੁਰ, ਬਿੱਲੂ ਪੰਡਿਤ ਥੋਪੀਆ, ਬਿੱਟੂ ਚੌਧਰੀ ਥੋਪੀਆ, ਕੀਮਤੀ ਲਾਲ ਮਝੋਟ, ਰਾਮ ਸ਼ਾਹ ਭਾਟੀਆ, ਸੁਰਜੀਤ ਭਾਟੀਆ, ਹੁਸਨ ਲਾਲ ਆਦੋਆਣਾ, ਪ੍ਰਵੀਨ ਕਟਾਰੀਆ, ਰਾਜ ਕੁਮਾਰ ਸੜੋਆ, ਗੌਰਵ ਵੈਦ ਕਾਠਗੜ੍ਹ ਅਤੇ ਬਹੁ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।