01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬੰਗਾ ਤੋਂ ਵੱਡੀ ਗਿਣਤੀ ’ਚ ਬਸਪਾ ਦੀ ਰੈਲੀ ਵਿਚ ਪਹੁੰਚਣਗੇ ਵਰਕਰ - ਪ੍ਰਵੀਨ ਬੰਗਾ

ਬੰਗਾ, 30 ਸਤੰਬਰ (ਧਰਮਵੀਰ ਪਾਲ) - ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ’ਤੇ ਆਦਮਪੁਰ ਵਿਖੇ ਹੋ ਰਹੇ ਸਮਾਗਮ ਸਬੰਧੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਸੱਲ੍ਹ ਕਲਾਂ ਵਿਖੇ ਮੀਟਿੰਗ ਕੀਤੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗ ਨੌਜਵਾਨ ਤੇ ਬੀਬੀਆਂ ਸ਼ਾਮਲ ਹੋਈਆਂ।

ਅਜੀਤ ਡੈਸਕ 01-10-2026
ਬੰਗਾ, 30 ਸਤੰਬਰ (ਧਰਮਵੀਰ ਪਾਲ) - ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ’ਤੇ ਆਦਮਪੁਰ ਵਿਖੇ ਹੋ ਰਹੇ ਸਮਾਗਮ ਸਬੰਧੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਸੱਲ੍ਹ ਕਲਾਂ ਵਿਖੇ ਮੀਟਿੰਗ ਕੀਤੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗ ਨੌਜਵਾਨ ਤੇ ਬੀਬੀਆਂ ਸ਼ਾਮਲ ਹੋਈਆਂ। ਇਸ ਮੌਕੇ ’ਤੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਮੁੱਖ ਮਹਿਮਾਨ ਦੇ ਤੌਰ ’ਤੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੁੰਚੇ। ਮੀਟਿੰਗ ਵਿੱਚ ਵਿਸਥਾਰ ਨਾਲ ਡਾ. ਅੰਬੇਡਕਰ ਜੀ, ਸਾਹਿਬ ਕਾਂਸ਼ੀ ਰਾਮ ਜੀ ਦੇ ਅੰਦੋਲਨ ਸਬੰਧੀ ਵਿਚਾਰ ਪੇਸ਼ ਕੀਤੇ। ਉਹਨਾਂ ਪੰਜਾਬ ਦੀ ਰਾਜਨੀਤੀ ਤੇ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ 9 ਅਕਤੂਬਰ ਨੂੰ ਉਦੇਸੀਆਂ ਨਜ਼ਦੀਕ ਆਦਮਪੁਰ ਪਹੁੰਚਣ ਦੀ ਅਪੀਲ ਕੀਤੀ ਤੇ ਪੁਰਾਣੇ ਸਹਿਯੋਗੀਆਂ ਦੇ ਨਾਲ-ਨਾਲ ਨੌਜਵਾਨਾਂ ਤੇ ਬੀਬੀਆਂ ਨੂੰ ਸੰਗਠਨ ਵਿਚ ਲੈ ਕੇ ਬੂਥ ਕਮੇਟੀ ਦੀ ਚੋਣ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਬਸਪਾ ਆਗੂ ਵਿਜੈ ਗੁਣਾਚੌਰ ਜੋਨ ਇੰਚਾਰਜ ਨੇ ਸੰਬੋਧਨ ਕੀਤਾ। ਮੀਟਿੰਗ ਵਿੱਚ ਬੰਗਾ ਹਲਕੇ ਦੇ ਸਾਬਕਾ ਪ੍ਰਧਾਨ ਜਗਦੀਸ਼ ਸੱਲਾਂ ਸਾਬਕਾ ਸਰਪੰਚ, ਬਸਪਾ ਆਗੂ ਚਰਨਜੀਤ ਸੱਲਾਂ ਨੰਬਰਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਬੰਗਾ, ਕੁਲਦੀਪ ਸਿੰਘ, ਜੋਗਾ ਰਾਮ, ਪਰਮਜੀਤ ਸਿੰਘ, ਸਤਨਾਮ ਸਿੰਘ, ਸੋਮ ਨਾਥ ਭੱਟੀ, ਰਾਣਾਂ ਬੰਗਾ, ਗੋਰਾ, ਨਰਿੰਦਰ ਬੰਗਾ, ਰਾਹੁਲ ਬੰਗਾ, ਚਰਨਜੀਤ ਚੰਨਾ, ਜਤਿੰਦਰ ਕੁਮਾਰ, ਕਾਕੂ, ਪਰਮਜੀਤ ਭੱਟੀ, ਜੀਤਾਂ, ਆਸ਼ਾ ਰਾਣੀ, ਸੁਰਿੰਦਰ ਕੌਰ, ਕੁਲਵਿੰਦਰ ਕੌਰ, ਬਲਵੀਰ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ ਅਤੇ ਨੌਜਵਾਨ ਹਾਜ਼ਰ ਹੋਏ।
ਪਿਛਲੀ ਖ਼ਬਰ ਆਵਾਜਾਈ ਨੂੰ ਨਿਰਵਿਘਨ ਬਣਾਉਣ ਹਿੱਤ ਸੜਕ ਦੇ ਕੰਢੇ ਬਰਮ ’ਤੇ ਖੜ੍ਹਾ ਦਰੱਖਤ ਪੁਟਾਉਣ ਦੀ ਮੰਗ ਅਗਲੀ ਖ਼ਬਰ ਸਿੱਖ ਯੋਧਿਆਂ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਅਪਮਾਨ ਜਨਕ ਟਿੱਪਣੀਆਂ ਖ਼ਿਲਾਫ਼ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।