02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੜਕ ਹਾਦਸੇ ਵਿੱਚ ਬੰਗਾ ਦੇ ਸਾਬਕਾ ਐਮ.ਸੀ ਜੀਤ ਸਿੰਘ ਭਾਟੀਆ ਗੰਭੀਰ ਜ਼ਖਮੀ

ਬੰਗਾ, 1 ਅਕਤੂਬਰ (ਧਰਮਵੀਰ ਪਾਲ)-ਬੰਗਾ ਦੇ ਸਾਬਕਾ ਕੌਂਸਲਰ ਜੀਤ ਸਿੰਘ ਭਾਟੀਆ ਦੇ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਗੜ੍ਹਸ਼ੰਕਰ ਰੋਡ ’ਤੇ ਜੈਨ ਮਾਡਲ ਸਕੂਲ ਦੇ ਸਾਹਮਣੇ ਆਪਣੇ ਦੋਪਹੀਆ ਵਾਹਨ ’ਤੇ ਜਾ ਰਹੇ ਸਨ ਕਿ ਇਸ ਦੌਰਾਨ ਇੱਕ ਕਾਲੇ ਰੰਗ ਦੀ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ।

ਅਜੀਤ ਡੈਸਕ 02-10-2026
ਬੰਗਾ, 1 ਅਕਤੂਬਰ (ਧਰਮਵੀਰ ਪਾਲ)-ਬੰਗਾ ਦੇ ਸਾਬਕਾ ਕੌਂਸਲਰ ਜੀਤ ਸਿੰਘ ਭਾਟੀਆ ਦੇ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਗੜ੍ਹਸ਼ੰਕਰ ਰੋਡ ’ਤੇ ਜੈਨ ਮਾਡਲ ਸਕੂਲ ਦੇ ਸਾਹਮਣੇ ਆਪਣੇ ਦੋਪਹੀਆ ਵਾਹਨ ’ਤੇ ਜਾ ਰਹੇ ਸਨ ਕਿ ਇਸ ਦੌਰਾਨ ਇੱਕ ਕਾਲੇ ਰੰਗ ਦੀ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸੇ ਵਿੱਚ ਜੀਤ ਸਿੰਘ ਭਾਟੀਆ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਕਾਰ ਸਮੇਤ ਚਲਾ ਗਿਆ। ਪੁਲਿਸ ਵੱਲੋਂ ਮੌਕੇ ’ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਦੀ ਮਦਦ ਨਾਲ ਵਾਹਨ ਅਤੇ ਉਸ ਦੇ ਨੰਬਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੀਤ ਸਿੰਘ ਭਾਟੀਆ ਨੂੰ ਇਲਾਜ ਲਈ ਧਵਨ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਦਿਮਾਗ ਦਾ ਅਪਰੇਸ਼ਨ ਵੀ ਕੀਤਾ ਜਾਣਾ ਹੈ।
ਪਿਛਲੀ ਖ਼ਬਰ ਆਉਣ ਵਾਲੀਆਂ ਚੋਣਾਂ ਦੌਰਾਨ ਵਿਧਾਇਕਾ ਸੰਤੋਸ਼ ਕਟਾਰੀਆ ਭਾਰੀ ਬਹੁਮਤ ਨਾਲ ਜਿੱਤਣਗੇ - ਰੀਠੂ ਅਗਲੀ ਖ਼ਬਰ ਤਿਉਹਾਰੀ ਸੀਜ਼ਨ ’ਚ ਮਿਲਾਵਟਖੋਰਾਂ ’ਤੇ ਫੂਡ ਸੇਫਟੀ ਵਿਭਾਗ ਦੀ ਸਖ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।