02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਜਵਿੰਦਰ ਲੱਕੀ ਵਲੋਂ ਵਿਸ਼ੇਸ਼ ਮੁਲਾਕਾਤ

ਬਲਾਚੌਰ, 1 ਅਕਤੂਬਰ (ਨਰੇਸ਼ ਧੌਲ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿਖੇ ਹੋਈ ਰੈਲੀ ਤੋਂ ਪਹਿਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਜਲੰਧਰ ਪਹੁੰਚਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਲੱਕੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਮਿਤ ਸ਼ਾਹ ਵਲੋਂ ਪ੍ਰਗਟ ਕੀਤੇ ਦ੍ਰਿੜ੍ਹ ਸੰਕਲਪ ਦਾ ਸਵਾਗਤ ਕੀਤਾ।

ਅਜੀਤ ਡੈਸਕ 02-10-2026
ਬਲਾਚੌਰ, 1 ਅਕਤੂਬਰ (ਨਰੇਸ਼ ਧੌਲ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿਖੇ ਹੋਈ ਰੈਲੀ ਤੋਂ ਪਹਿਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਜਲੰਧਰ ਪਹੁੰਚਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਲੱਕੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਮਿਤ ਸ਼ਾਹ ਵਲੋਂ ਪ੍ਰਗਟ ਕੀਤੇ ਦ੍ਰਿੜ੍ਹ ਸੰਕਲਪ ਦਾ ਸਵਾਗਤ ਕੀਤਾ। ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਦਿਸ਼ਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਕਲਪ ਬਹੁਤ ਮਹੱਤਵਪੂਰਨ ਹੈ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ, ਭਾਜਪਾ ਵਰਕਰ ਇਸ ਮੁਹਿੰਮ ਵਿੱਚ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣਗੇ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਸਾਡਾ ਸਾਂਝਾ ਟੀਚਾ ਹੋਣਾ ਚਾਹੀਦਾ ਹੈ। ਲੱਕੀ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਵੱਡੀ ਚੁਣੌਤੀ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਲੋਕਾਂ ਨਾਲ ਮਿਲ ਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਅਗਲੀ ਖ਼ਬਰ ਸ਼ਰਧਾ ਦਾ ਦੂਜਾ ਨਾਮ ਸ਼ਰਾਧ ਹੁੰਦਾ ਹੈ -ਸਵਾਮੀ ਦਿਆਲ ਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।