04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜ ਮਹੀਨਿਆਂ ਤੋਂ ਪੁੱਟੀ ਪਈ ਲਿੰਕ ਸੜਕ ਨੇ ਰੈਲਮਾਜਰਾ ਵਾਸੀਆਂ ਦਾ ਜਿਊਣਾ ਕੀਤਾ ਮੁਹਾਲ

ਕਾਠਗੜ੍ਹ, 2 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲਮਾਜਰਾ ਦੀ ਮੁੱਖ ਲਿੰਕ ਸੜਕ ਦਾ ਬਹੁਤ ਹੀ ਬੁਰਾ ਹਾਲ ਹੈ। ਮੰਡੀ ਬੋਰਡ ਵਲੋਂ ਪੰਜ ਮਹੀਨੇ ਪਹਿਲਾਂ ਪੁੱਟੀ ਗਈ ਇਸ ਸੜਕ ਦੀ ਅੱਜ ਤੱਕ ਮੁਰੰਮਤ ਨਾ ਹੋਣ ਕਾਰਨ ਪਿੰਡ ਵਾਸੀਆਂ ਦਾ ਪੈਦਲ ਚੱਲਣਾ ਵੀ ਔਖਾ ਹੋ ਗਿਆ ਹੈ।

ਅਜੀਤ ਡੈਸਕ 03-10-2026
ਕਾਠਗੜ੍ਹ, 2 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲਮਾਜਰਾ ਦੀ ਮੁੱਖ ਲਿੰਕ ਸੜਕ ਦਾ ਬਹੁਤ ਹੀ ਬੁਰਾ ਹਾਲ ਹੈ। ਮੰਡੀ ਬੋਰਡ ਵਲੋਂ ਪੰਜ ਮਹੀਨੇ ਪਹਿਲਾਂ ਪੁੱਟੀ ਗਈ ਇਸ ਸੜਕ ਦੀ ਅੱਜ ਤੱਕ ਮੁਰੰਮਤ ਨਾ ਹੋਣ ਕਾਰਨ ਪਿੰਡ ਵਾਸੀਆਂ ਦਾ ਪੈਦਲ ਚੱਲਣਾ ਵੀ ਔਖਾ ਹੋ ਗਿਆ ਹੈ। ਟੋਇਆਂ ਤੇ ਪੱਥਰਾਂ ਨਾਲ ਭਰੀ ਇਸ ਸੜਕ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਪ੍ਰਧਾਨ ਸੁਰਿੰਦਰ ਛਿੰਦਾ ਰੈਲ ਮਾਜਰਾ ਨੇ ਸਖਤ ਸ਼ਬਦਾਂ ਵਿਚ ਵਿਰੋਧ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਸੜਕ ਪੁੱਟੀ ਪਈ ਹੈ, ਜਿਸ ਕਾਰਨ ਲੋਕਾਂ ਦੀਆਂ ਗੱਡੀਆਂ ਦੇ ਟਾਇਰ ਫਟ ਰਹੇ ਹਨ ਅਤੇ ਕਾਰਾਂ ਦੇ ਚੈਂਬਰਾਂ ਦੇ ਹੇਠਾਂ ਪੱਥਰ ਵੱਜਣ ਨਾਲ ਭਾਰੀ ਨੁਕਸਾਨ ਹੋ ਰਿਹਾ ਹੈ। ਬੱਚੇ, ਔਰਤਾਂ ਤੇ ਬਜ਼ੁਰਗਾਂ ਨੂੰ ਆਉਣ ਜਾਣ ਵਿਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਰਿੰਦਰ ਛਿੰਦਾ ਨੇ ਕਿਹਾ ਕਿ ਸਰਕਾਰ ਦੇ ਲੀਡਰ ਸਭ ਸੁੱਤੇ ਪਏ ਹਨ ਅਤੇ ਵਿਧਾਇਕਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰੈਲਮਾਜਰਾ ਪਿੰਡ ਨੂੰ ਬਿਲਕੁਲ ਭੁੱਲ ਹੀ ਗਏ ਹਨ। ਵੋਟਾਂ ਵੇਲੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਕੰਮ ਦੇ ਨਾਂਅ ’ਤੇ ਪਿੰਡ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 10 ਅਕਤੂਬਰ 2026 ਤੱਕ ਇਸ ਸੜਕ ਦਾ ਕੰਮ ਚਾਲੂ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵਲੋਂ ਮਿਤੀ 12 ਅਕਤੂਬਰ ਨੂੰ ਮੰਡੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸੰਦੀਪ ਕੁਮਾਰ, ਹਰਜੀਤ ਸਿੰਘ, ਸੰਜੀਵ ਖਤਰੀ, ਅਬਦੁਲ ਰਹਿਮਾਨ, ਬਲਦੇਵ ਰਾਜ, ਰਕੇਸ਼ ਖਾਨ, ਗੁਰਮੁੱਖ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਟੀਮ ਸਮੇਤ ਡੇਰਾ ਬਾਬਾ ਸਰਵਣ ਦਾਸ ਦੇ ਸਾਲਾਨਾ ਸ਼ਰਾਧ ਭੰਡਾਰੇ ’ਤੇ ਹਾਜ਼ਰੀ ਲਗਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।