03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੰਗਾ ਵਿਖੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 4 ਸਕੂਲੀ ਬੱਸਾਂ ਦਾ ਕੱਟਿਆ ਚਲਾਨ

ਬੰਗਾ, 2 ਅਕਤੂਬਰ (ਧਰਮਵੀਰ ਪਾਲ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਟੀਮ ਦੇ ਸਹਿਯੋਗ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਟੀਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਟ੍ਰੈਫਿਕ ਪੁਲਿਸ ਬੰਗਾ ਤੋਂ ਏ.

ਅਜੀਤ ਡੈਸਕ 03-10-2026
ਬੰਗਾ, 2 ਅਕਤੂਬਰ (ਧਰਮਵੀਰ ਪਾਲ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਟੀਮ ਦੇ ਸਹਿਯੋਗ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਟੀਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਟ੍ਰੈਫਿਕ ਪੁਲਿਸ ਬੰਗਾ ਤੋਂ ਏ. ਐਸ. ਆਈ ਕੁੰਦਨ ਲਾਲ ਅਤੇ ਸਿੱਖਿਆ ਵਿਭਾਗ ਤੋਂ ਟੀਚਰ ਪਰਮਜੀਤ ਕੌਰ ਵਲੋਂ ਸਾਂਝੇ ਤੌਰ ’ਤੇ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੇਂਟ ਜੋਸੇਫ ਕਾਨਵੈਂਟ ਸਕੂਲ ਮੱਲਪੁਰ, ਐੱਸ. ਆਰ. ਸੀ. ਜੈਨ ਮਾਡਲ ਸਕੂਲ, ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ, ਚਰਨ ਕਵਲ ਕਾਨਵੈਂਟ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਿਲ ਸਨ। ਇਸ ਮੁਹਿੰਮ ਦੌਰਾਨ ਕੁੱਲ 9 ਸਕੂਲੀ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 4 ਸਕੂਲੀ ਬੱਸਾਂ ਦੇ ਚਲਾਨ ਬੱਸਾਂ ਵਿਚ ਸੀ. ਸੀ. ਟੀ. ਵੀ. ਕੈਮਰਾ ਨਾ ਹੋਣ ਕਰਕੇ, ਬੱਸ ਡਰਾਈਵਰ ਦੀ ਵਰਦੀ ਨਾ ਹੋਣ ਕਾਰਨ, ਬੱਸਾਂ ਦੀਆਂ ਫਸਟ ਏਡ ਕਿੱਟਾਂ ਵਿਚ ਐਕਸਪਾਇਰਡ ਦਵਾਈਆਂ ਮਿਲਣ ਕਰਕੇ ਅਤੇ ਇਕ ਬੱਸ ਵਿਚ ਅੱਗ ਬੁਝਾਓ ਯੰਤਰ ਦੀ ਐਕਸਪਾਇਰਡ ਹੋਣ ਕਰ ਕੇ ਵੀ ਕੀਤੇ ਗਏ। ਜਾਂਚ ਦੌਰਾਨ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਲੋਂ ਸਮੇਂ-ਸਮੇਂ ’ਤੇ ਸਕੂਲ ਦੇ ਪ੍ਰਿੰਸੀਪਲ ਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ. ਸੀ. ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਟੀਮ ਵਿਚ ਕੰਚਨ ਅਰੋੜਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਟ੍ਰੈਫਿਕ ਪੁਲਿਸ ਤੋਂ ਏ. ਐੱਸ. ਆਈ. ਕੁੰਦਨ ਲਾਲ, ਸਿੱਖਿਆ ਵਿਭਾਗ ਤੋਂ ਰਾਜਨ ਟੀਚਰ ਪਰਮਜੀਤ ਕੌਰ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਗੌਰਵ ਸ਼ਰਮਾ ਸੀ. ਪੀ. ਓ. ਤੇ ਇੰਦਰਜੀਤ ਡੀ. ਈ. ਓ. ਵੀ ਮੌਜੂਦ ਸਨ।
ਪਿਛਲੀ ਖ਼ਬਰ ਪਾਰਟੀ ਦੀ ਰਜਿਸਟ੍ਰੇਸ਼ਨ ’ਚ ਦੇਰੀ ਨੂੰ ਲੈ ਕੇ ਕਾਨੂੰਨੀ ਲੜਾਈ ਜਾਰੀ-ਪ੍ਰਭਜੋਤ ਸਿੰਘ ਰਾਹੋਂ ਅਗਲੀ ਖ਼ਬਰ ਪਿੰਡ ਸਾਧਪੁਰ ਵਿਖੇ 33ਵੇਂ ਛਿੰਝ ਮੇਲੇ ਦੀ ਕੁਸ਼ਤੀ ਗੁਰਜ ਅਭਿਨਾਇਕ ਮਾਲੋਮਜਾਰਾ ਨੇ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।