03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇ. ਸੀ. ਕਾਲਜ ਵਿਖੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਹਾੜਾ ਮਨਾਇਆ

ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕੇ. ਸੀ.

ਅਜੀਤ ਡੈਸਕ 03-10-2026
ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕੇ. ਸੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦੇਣ ਵਾਲੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਸੰਬੰਧੀ ਸਾਦਾ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੀਆਂ ਤਸਵੀਰਾਂ ਅੱਗੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਨਾਲ ਨਮਨ ਕਰਦਿਆਂ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਕੁਲਜਿੰਦਰ ਕੌਰ ਤੇ ਸਟੂੂਡੈਂਟ ਨੈਚੋਡਹੋਈ ਹਾਡ ਸਿੰਘ, ਹਾਉਲਾਲ, ਸੇਵਗਮੀਨਥੰਗ ਖਿੱਪਨ ਤੇ ਐੱਚ. ਖਮੀਨ ਥੰਗ ਗੰਗਤੇ ਨੇ ਮੰਚ ਤੋਂ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਹਾਜ਼ਰੀਨ ਨੂੰ ਮਹਾਤਮਾ ਗਾਂਧੀ ਦੇ ਜੀਵਨ ਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਜੀਵਨ ਵਿਚ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਕਦੇ ਵੀ ਸੱਚ ਦਾ ਰਾਹ ਨਹੀਂ ਛੱਡਿਆ। ਮਹਾਤਮਾ ਗਾਂਧੀ ਬੈਰਿਸਟਰ ਸਨ ਅਤੇ ਵਿਦੇਸ਼ ਤੋਂ ਵਕਾਲਤ ਦੀ ਪੜ੍ਹਾਈ ਕਰਕੇ ਭਾਰਤ ਪਰਤੇ ਸਨ। ਉਹ ਚਾਹੁੰਦੇ ਤਾਂ ਆਪਣੀ ਵਕਾਲਤ ਰਾਹੀਂ ਕਾਫੀ ਦੌਲਤ ਕਮਾ ਸਕਦੇ ਸਨ, ਪਰ ਉਨ੍ਹਾਂ ਨੇ ਦੇਸ਼ ਦੀ ਸੇਵਾ ਨੂੰ ਸਭ ਤੋਂ ਉੱਪਰ ਰੱਖਿਆ। ਉਪਰੰਤ ਵਿਦਿਆਰਥੀਆਂ ਨੇ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਲਗਾਉਂਦਿਆਂ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਲਾਲ ਬਹਾਦਰ ਸ਼ਾਸਤਰੀ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਸਨਮਾਨਿਆ ਗਿਆ। ਉਨ੍ਹਾਂ ਦੀ ਸਾਦਗੀ ਤੋਂ ਵਿਦੇਸ਼ੀ ਆਗੂ ਵੀ ਪ੍ਰਭਾਵਿਤ ਹੁੰਦੇ ਸਨ। ਉਹ ਸਾਲ 1964 ਵਿਚ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਬਣੇ। ਇਸ ਮੌਕੇ ’ਤੇ ਸਹਾਇਕ ਪ੍ਰੋ. ਮੋਨਿਕਾ ਧੰਮ, ਸਹਾਇਕ ਪ੍ਰੋ. ਅਮਨਪ੍ਰੀਤ ਕੌਰ, ਡਾ. ਮਨਦੀਪ, ਸੁਸ਼ਮਾ ਅਤੇ ਵਿਪਨ ਕੁਮਾਰ ਸਮੇਤ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਂ ਦਾ ਦੁੱਧ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਰੱਖਦਾ ਸੁਰੱਖਿਅਤ- ਡਾ. ਸੁਪ੍ਰਿਯਾ ਅਗਲੀ ਖ਼ਬਰ ਬੀ. ਐਸ. ਭਾਗ- ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।