ਕਰਨਵੀਰ ਕਟਾਰੀਆ ਵਲੋਂ ਰਣਵੀਰ ਸਿੰਘ ਧਾਲੀਵਾਲ ਨੂੰ ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਬਣਨ ’ਤੇ ਸ਼ੁੱਭਕਾਮਨਾਵਾਂ ਭੇਟ
ਬਲਾਚੌਰ, 3 ਅਕਤੂਬਰ (ਨਰੇਸ਼ ਧੌਲ)-ਸੀਨੀਅਰ ‘ਆਪ’ ਯੂਥ ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਚੌਧਰੀ ਕਰਨਵੀਰ ਕਟਾਰੀਆ ਵਲੋਂ ਆਪਣੀ ਸਮੁੱਚੀ ਟੀਮ ਸਮੇਤ ਰਣਬੀਰ ਸਿੰਘ ਧਾਲੀਵਾਲ ਪਿੰਡ ਜੱਟਪੁਰ ਨੂੰ ਬਲਾਕ ਸੰਮਤੀ ਬਲਾਚੌਰ ਦਾ ਨਵਾਂ ਚੇਅਰਮੈਨ ਨਿਯੁਕਤ ਹੋਣ ’ਤੇ ਮੁਬਾਰਕਬਾਦ ਭੇਟ ਕੀਤੀ। ਕਰਨਵੀਰ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਰਣਬੀਰ ਸਿੰਘ ਧਾਲੀਵਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ, ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਲਈ ਯਤਨਸ਼ੀਲ ਰਹਿਣਗੇ।
ਬਲਾਚੌਰ, 3 ਅਕਤੂਬਰ (ਨਰੇਸ਼ ਧੌਲ)-ਸੀਨੀਅਰ ‘ਆਪ’ ਯੂਥ ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਚੌਧਰੀ ਕਰਨਵੀਰ ਕਟਾਰੀਆ ਵਲੋਂ ਆਪਣੀ ਸਮੁੱਚੀ ਟੀਮ ਸਮੇਤ ਰਣਬੀਰ ਸਿੰਘ ਧਾਲੀਵਾਲ ਪਿੰਡ ਜੱਟਪੁਰ ਨੂੰ ਬਲਾਕ ਸੰਮਤੀ ਬਲਾਚੌਰ ਦਾ ਨਵਾਂ ਚੇਅਰਮੈਨ ਨਿਯੁਕਤ ਹੋਣ ’ਤੇ ਮੁਬਾਰਕਬਾਦ ਭੇਟ ਕੀਤੀ। ਕਰਨਵੀਰ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਰਣਬੀਰ ਸਿੰਘ ਧਾਲੀਵਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ, ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਪੱਧਰ ’ਤੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੇਅਰਮੈਨ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰਣਬੀਰ ਸਿੰਘ ਧਾਲੀਵਾਲ ਆਪਣੀ ਟੀਮ ਨੂੰ ਨਾਲ ਲੈ ਕੇ ਇਲਾਕੇ ਦੇ ਵਿਕਾਸ ਲਈ ਬਗੈਰ ਵਿਤਕਰਾ ਕੀਤਿਆਂ ਕਾਰਜ ਕਰਨਗੇ। ਕਰਨਵੀਰ ਕਟਾਰੀਆ ਤੇ ਉਨ੍ਹਾਂ ਦੀ ਟੀਮ ਨੇ ਰਣਬੀਰ ਸਿੰਘ ਧਾਲੀਵਾਲ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਲਈ ਬੱਲ, ਹਿੰਮਤ ਤੇ ਸਮਰੱਥਾ ਬਖ਼ਸ਼ਣ। ਨਵ ਨਿਯੁਕਤ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਰਣਵੀਰ ਸਿੰਘ ਧਾਲੀਵਾਲ ਨੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਚੌਧਰੀ ਅਸ਼ੋਕ ਕਟਾਰੀਆ, ਕਰਨਵੀਰ ਕਟਾਰੀਆ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।