05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਟਵਾਰ ਯੂਨੀਅਨ ਵਲੋਂ ਡਾ. ਗੁਰਿੰਦਰਜੀਤ ਸਿੰਘ ਦਾ ਸਨਮਾਨ

ਸੜੋਆ, 4 ਅਕਤੂਬਰ (ਹਰਮੇਲ ਸਹੂੰਗੜਾ)-ਦੀ ਰੈਵੇਨਿਊ ਯੂਨੀਅਨ ਸੇਵਾ ਮੁਕਤ ਪਟਵਾਰੀ ਕਾਨੂੰਗੋ ਬਲਾਚੌਰ ਵਲੋਂ ਪ੍ਰਧਾਨ ਗਿਆਨ ਸਿੰਘ ਭੰਨੂ ਦੀ ਅਗਵਾਈ ਹੇਠ ਸਿਹਤ ਵਿਭਾਗ ’ਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਡਾਕਟਰ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਨਵਾਂਸ਼ਹਿਰ ਦੀ ਰਿਟਾਇਰਮੈਂਟ ਮੌਕੇ ਮਦਨ ਲਾਲ ਬੇਗਮਪੁਰੀ, ਕੁਲਦੀਪ ਸਿੰਘ ਕਾਨੂੰਗੋ, ਗੁਰਨੇਕ ਸਿੰਘ ਸ਼ੇਰ ਨੇ ਉਨ੍ਹਾਂ ਦੀ ਰਿਟਾਇਰਮੈਂਟ ਮੌਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਡਾ.

ਅਜੀਤ ਡੈਸਕ 05-10-2026
ਸੜੋਆ, 4 ਅਕਤੂਬਰ (ਹਰਮੇਲ ਸਹੂੰਗੜਾ)-ਦੀ ਰੈਵੇਨਿਊ ਯੂਨੀਅਨ ਸੇਵਾ ਮੁਕਤ ਪਟਵਾਰੀ ਕਾਨੂੰਗੋ ਬਲਾਚੌਰ ਵਲੋਂ ਪ੍ਰਧਾਨ ਗਿਆਨ ਸਿੰਘ ਭੰਨੂ ਦੀ ਅਗਵਾਈ ਹੇਠ ਸਿਹਤ ਵਿਭਾਗ ’ਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਡਾਕਟਰ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਨਵਾਂਸ਼ਹਿਰ ਦੀ ਰਿਟਾਇਰਮੈਂਟ ਮੌਕੇ ਮਦਨ ਲਾਲ ਬੇਗਮਪੁਰੀ, ਕੁਲਦੀਪ ਸਿੰਘ ਕਾਨੂੰਗੋ, ਗੁਰਨੇਕ ਸਿੰਘ ਸ਼ੇਰ ਨੇ ਉਨ੍ਹਾਂ ਦੀ ਰਿਟਾਇਰਮੈਂਟ ਮੌਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਡਾ. ਗੁਰਿੰਦਰਜੀਤ ਸਿੰਘ ਨਿੱਘੇ ਸੁਭਾਅ ਦੇ ਮਾਲਕ ਹਨ, ਜਿਨ੍ਹਾਂ ਨੇ ਆਪਣੇ ਇਲਾਕੇ ਵਿਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ, ਜਿਨ੍ਹਾਂ ਨੇ ਸੀ. ਐਚ. ਸੀ. ਸੜੋਆ ਵਿਖੇ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਤੇ ਸਰਕਾਰ ਵਲੋਂ ਉਨ੍ਹਾਂ ਨੂੰ ਪ੍ਰਮੋਸ਼ਨ ਕਰਕੇ ਉਨ੍ਹਾਂ ਨੂੰ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਨਿਯੁਕਤ ਕੀਤਾ ਤੇ ਉਨ੍ਹਾਂ ਦੀ ਰਿਟਾਇਰਮੈਂਟ ਹੋਣ ’ਤੇ ਪਰਿਵਾਰ ਵਲੋਂ ਰੱਖੇ ਹੋਏ ਸਾਦੇ ਸਮਾਗਮ ਵਿਚ ਮਦਨ ਲਾਲ ਬੇਗਮਪੁਰੀ ਨੇ ਉਨ੍ਹਾਂ ਨੂੰ ਰਿਟਾਇਰਮੈਂਟ ਮੌਕੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਸ਼ੁੱਭਇਛਾਵਾਂ ਦਿੱਤੀਆਂ ਅਤੇ ਤੰਦਰੁਸਤੀ ਲਈ ਕਾਮਨਾ ਕੀਤੀ। ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੀ ਧਰਮ ਪਤਨੀ ਸੁਰਿੰਦਰ ਪਾਲ ਕੌਰ, ਹਰਚਰਨਜੀਤ ਸਿੰਘ ਪਟਵਾਰੀ, ਬਲਦੇਵ ਸਿੰਘ ਬੱਲੀ, ਕੁਲਵਿੰਦਰ ਸਿੰਘ ਗੁਲਪੁਰ, ਜਨਕ ਰਾਜ, ਜਗਨ ਨਾਥ, ਏ. ਐਸ. ਆਈ. ਬਿਕਰ ਸਿੰਘ, ਗੁਰਬਖਸ਼ ਸਿੰਘ ਗੁਲਪੁਰ, ਪਿਆਰਾ ਰਾਮ, ਮਿਹਰ ਸਿੰਘ, ਸੋਮਨਾਥ, ਮਨੋਹਰ ਲਾਲ, ਮਹਿੰਦਰ ਪਾਲ ਅਣਜਾਣ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਵਲੋਂ ਕਣਕ ਦੀ ਖਰੀਦ ’ਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵਿਗਾੜੇਗਾ-ਐਡਵੋਕੇਟ ਲਾਦੀਆਂ ਅਗਲੀ ਖ਼ਬਰ ਪਿੰਡ ਰੱਤੇਵਾਲ ਵਿਖੇ ਵਿਸ਼ੇਸ਼ ਖੂਨਦਾਨ ਕੈਂਪ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।