05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੇਹਲੀਆਣਾ ’ਚ ਧਾਰਮਿਕ ਸਮਾਗਮ ਕਰਵਾਇਆ

ਘੁੰਮਣਾਂ, 4 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਆਪਣੇ ਮਾਤਾ-ਪਿਤਾ ਦੀ ਯਾਦ ’ਚ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਕੀਰਤਨੀ ਜਥੇ ਨੇ ਕੀਰਤਨ ਕੀਤਾ।

ਅਜੀਤ ਡੈਸਕ 05-10-2026
ਘੁੰਮਣਾਂ, 4 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਆਪਣੇ ਮਾਤਾ-ਪਿਤਾ ਦੀ ਯਾਦ ’ਚ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਕੀਰਤਨੀ ਜਥੇ ਨੇ ਕੀਰਤਨ ਕੀਤਾ। ਭਾਈ ਦਵਿੰਦਰ ਸਿੰਘ ਕਥਾਵਾਚਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਪਾਲ ਸਿੰਘ, ਬਾਬਾ ਜੋਗਿੰਦਰ ਸਿੰਘ, ਬਲਵੀਰ ਸਿੰਘ, ਹੁਸਨ ਸਿੰਘ, ਮਨਜੀਤ ਸਿੰਘ, ਓਮ ਪ੍ਰਕਾਸ਼, ਠੇਕੇਦਾਰ ਕਸ਼ਮੀਰੀ ਲਾਲ, ਬੂਟਾ ਸਿੰਘ ਇੰਸਪੈਕਟਰ, ਡਾ. ਬਿਸ਼ੰਭਰ ਲਾਲ, ਪਿਆਰਾ ਸਿੰਘ, ਨਿਰਮਲ ਕੁਮਾਰ, ਅਸ਼ੋਕ ਕੁਮਾਰ, ਸ਼ੈਂਕਰ ਰਾਮ, ਸਤਨਾਮ ਸਿੰਘ, ਜੀਵਨ ਸਿੰਘ, ਜੋਰਾਵਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਨਵਾਂ ਸ਼ਹਿਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਕੇਂਦਰ ਵਲੋਂ ਕਣਕ ਦੀ ਖਰੀਦ ’ਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵਿਗਾੜੇਗਾ-ਐਡਵੋਕੇਟ ਲਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।