06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਟੋਲ ਪਲਾਜ਼ਾ ਬੱਛੂਆਂ ’ਤੇ ਚਾਰ ਟੂਰਿਸਟ ਬੱਸਾਂ ਦੇ ਕੱਟੇ ਚਾਲਾਨ

ਕਾਠਗੜ੍ਹ, 5 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰਾਂਸਪੋਰਟ ਵਿਭਾਗ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਟੋਲ ਪਲਾਜ਼ਾ ਬੱਛੂਆਂ ਵਿਖੇ ਏ.

ਅਜੀਤ ਡੈਸਕ 06-10-2026
ਕਾਠਗੜ੍ਹ, 5 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰਾਂਸਪੋਰਟ ਵਿਭਾਗ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਟੋਲ ਪਲਾਜ਼ਾ ਬੱਛੂਆਂ ਵਿਖੇ ਏ. ਆਰ. ਟੀ. ਓ. ਕਮਲੇਸ਼ ਕੁਮਾਰੀ ਵਲੋਂ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਚਾਰ ਟੂਰਿਸਟ ਬੱਸਾਂ ਦੇ ਕਾਗਜ਼ਾਤਾਂ ਦੀ ਜਾਂਚ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਚਾਰੇ ਬੱਸਾਂ ਦੇ ਚਾਲਾਨ ਕੱਟੇ ਗਏ। ਜਾਣਕਾਰੀ ਅਨੁਸਾਰ ਇਨ੍ਹਾਂ ਬੱਸਾਂ ਕੋਲ ਪਰਮਿਟ, ਟੈਕਸ ਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਵਿਚ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਟੂਰਿਸਟ ਬੱਸਾਂ ਦੇ ਆਪ੍ਰੇਟਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਾਰੇ ਕਾਗਜ਼ਾਤ ਪੂਰੇ ਰੱਖਣ ਤੇ ਓਵਰਲੋਡਿੰਗ ਤੋਂ ਬਚਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਪਿਛਲੀ ਖ਼ਬਰ 100 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਐਸ. ਪੀ. ਐਨ. ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ‘ਵਿਭਿੰਨਤਾ ਵਿਚ ਸਦਭਾਵਨਾ’ ਮੁਕਾਬਲਿਆਂ ਵਿਚ ਮਾਰੀਆਂ ਮੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।